bomb threats

ਜਲੰਧਰ ਦੇ 2 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਜਾਰੀ

ਜਲੰਧਰ, 2 ਮਾਰਚ : ਜਲੰਧਰ ਸ਼ਹਿਰ ਵਿੱਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਪ੍ਰਾਪਤ ਹੋਏ।

ਜਾਣਕਾਰੀ ਅਨੁਸਾਰ ਰਾਮਾ ਮੰਡੀ ਸਥਿਤ ਏਪੀਜੇ ਸਕੂਲ (Apeejay School) ਅਤੇ ਪੰਜਾਬ ਆਰਮਡ ਪੁਲਿਸ (PAP) ਕੈਂਪਸ ਵਿੱਚ ਸਥਿਤ ਸਕੂਲ ਨੂੰ ਇਹ ਧਮਕੀਆਂ ਮਿਲੀਆਂ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਜਲੰਧਰ ਪੁਲਿਸ ਦੇ ਉੱਚ ਅਧਿਕਾਰੀ, ਬੰਬ ਨਿਰੋਧਕ ਦਸਤਾ ਅਤੇ ਸਨਿਫਰ ਕੁੱਤਿਆਂ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ।

ਪੁਲਿਸ ਵੱਲੋਂ ਸਕੂਲ ਦੇ ਕੋਨੇ-ਕੋਨੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ, ਪਰ ਅਜੇ ਤੱਕ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਬੱਚਿਆਂ ਅਤੇ ਮਾਪਿਆਂ ਵਿੱਚ ਘਬਰਾਹਟ ਨੂੰ ਰੋਕਣ ਲਈ ਵਿਸ਼ੇਸ਼ ਸਾਵਧਾਨੀ ਵਰਤੀ ਜਾ ਰਹੀ ਹੈ। ਇਹੀ ਕਾਰਨ ਹੈ ਕਿ ਸਕੂਲਾਂ ਵਿੱਚ ਅਜੇ ਤੱਕ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ ਤਾਂ ਜੋ ਸਥਿਤੀ ਨੂੰ ਸ਼ਾਂਤ ਰੱਖਿਆ ਜਾ ਸਕੇ ਅਤੇ ਬੱਚਿਆਂ ਦੀ ਪੜ੍ਹਾਈ ਵਿੱਚ ਵਿਘਨ ਨਾ ਪਵੇ।

ਪਹਿਲਾਂ ਵੀ ਮਿਲ ਚੁੱਕੀਆਂ ਹਨ ਅਜਿਹੀਆਂ ਧਮਕੀਆਂ

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਸਕੂਲਾਂ ਨੂੰ ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਦੀਆਂ ਅਫ਼ਵਾਹਾਂ ਜਾਂ ਫਰਜ਼ੀ ਧਮਕੀਆਂ ਮਿਲ ਚੁੱਕੀਆਂ ਹਨ। ਹਾਲਾਂਕਿ, ਸੁਰੱਖਿਆ ਦੇ ਲਿਹਾਜ਼ ਨਾਲ ਪੁਲਿਸ ਕਿਸੇ ਵੀ ਤਰ੍ਹਾਂ ਦਾ ਜ਼ੋਖਮ ਨਹੀਂ ਲੈਣਾ ਚਾਹੁੰਦੀ।

ਈਮੇਲ ਭੇਜਣ ਵਾਲੇ ਦੇ ਮੂਲ ਸਰੋਤ ਦਾ ਪਤਾ ਲਗਾਉਣ ਲਈ ਸਾਈਬਰ ਸੈੱਲ ਅਤੇ ਤਕਨੀਕੀ ਟੀਮਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਜਲਦ ਕਾਬੂ ਕੀਤਾ ਜਾ ਸਕੇ।

Read More : ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

Leave a Reply

Your email address will not be published. Required fields are marked *