ਭਾਰਤੀ ਨਾਗਰਿਕਾਂ ਨੂੰ ਘਰਾਂ ਦੇ ਅੰਦਰ ਰਹਿਣ ਅਤੇ ਬੇਹੱਦ ਸਾਵਧਾਨੀ ਵਰਤਣ ਦੀ ਦਿੱਤੀ ਗਈ ਸਲਾਹ
ਨਵੀਂ ਦਿੱਲੀ, 1 ਮਾਰਚ : ਈਰਾਨ ਉੱਤੇ ਅਮਰੀਕਾ ਅਤੇ ਇਜ਼ਰਾਈਲ ਦੀ ਸਾਂਝੀ ਫ਼ੌਜੀ ਕਾਰਵਾਈ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ, ਈਰਾਨ ਅਤੇ ਇਜ਼ਰਾਈਲ ਸਥਿਤ ਭਾਰਤੀ ਦੂਤਘਰਾਂ ਨੇ ਉੱਥੇ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਘਰਾਂ ਨੇ ਭਾਰਤੀਆਂ ਨੂੰ ਬੇਹੱਦ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਸੰਪਰਕ ਕਰਨ ਲਈ ਹੈਲਪਲਾਈਨ ਨੰਬਰ ਸਾਂਝੇ ਕੀਤੇ ਹਨ।
ਈਰਾਨ ਦੀ ਰਾਜਧਾਨੀ ਤਹਿਰਾਨ ਸਥਿਤ ਭਾਰਤੀ ਦੂਤਘਰ ਨੇ ਆਪਣੇ ਨਾਗਰਿਕਾਂ ਨੂੰ ਬਦਲਦੇ ਹਾਲਾਤਾਂ ਦੇ ਮੱਦੇਨਜ਼ਰ ਗੈਰ-ਜ਼ਰੂਰੀ ਆਵਾਜਾਈ ਤੋਂ ਬਚਣ ਅਤੇ ਜਿੰਨਾ ਸੰਭਵ ਹੋ ਸਕੇ ਘਰਾਂ ਦੇ ਅੰਦਰ ਰਹਿਣ ਦੀ ਹਦਾਇਤ ਕੀਤੀ ਹੈ।
ਐਮਰਜੈਂਸੀ ਸੰਪਰਕ ਨੰਬਰ (ਈਰਾਨ):
+98-9128109115, +98-9128109109
+98-9128109102, +98-9932179359
ਇਸੇ ਤਰ੍ਹਾਂ, ਇਜ਼ਰਾਈਲ ਵਿੱਚ ਰਹਿ ਰਹੇ ਭਾਰਤੀਆਂ ਦੀ ਸਹਾਇਤਾ ਲਈ ਦੋ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ:
ਐਮਰਜੈਂਸੀ ਸੰਪਰਕ ਨੰਬਰ (ਇਜ਼ਰਾਈਲ):
+972-54-7520711
+972-54-2428378
ਭਾਰਤ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਉੱਥੇ ਮੌਜੂਦ ਆਪਣੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਦੂਤਘਰ ਦੇ ਅਧਿਕਾਰਤ ਸੋਸ਼ਲ ਮੀਡੀਆ ਚੈਨਲਾਂ ਰਾਹੀਂ ਲਗਾਤਾਰ ਅਪਡੇਟ ਰਹਿਣ।
Read More : ਈਰਾਨ-ਇਜ਼ਰਾਈਲ ਜੰਗ ਦਾ ਅਸਰ : ਅੰਮ੍ਰਿਤਸਰ ਹਵਾਈ ਅੱਡੇ ਤੋਂ ਕਈ ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ
