ਤੀਜੇ ਦੀ ਹਾਲਤ ਗੰਭੀਰ
ਬੁਢਲਾਡਾ, 11 ਅਗਸਤ : ਜ਼ਿਲਾ ਮਾਨਸਾ ਦੇ ਸ਼ਹਿਰ ਬੁਢਲਾਡਾ ਤੋਂ ਬਹੁਤ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ 2 ਸਕੇ ਭਰਾਵਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਦਕਿ ਦੋਵਾਂ ਭਰਾਵਾਂ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਤੀਜੇ ਭਰਾ ਨੂੰ ਵੀ ਦਿਲ ਦਾ ਦੌਰਾ ਪੈ ਗਿਆ, ਜਿਸ ਦੀ ਹਾਲਤ ਗੰਭੀਰ ਹੈ।
ਜਾਣਕਾਰੀ ਅਨੁਸਾਰ ਪੰਚਾਇਤੀ ਦੁਰਗਾ ਮੰਦਰ ਦੇ ਪੁਜਾਰੀ ਮਰਹੂਮ ਦੇਵਦੱਤ ਸ਼ਰਮਾ ਦੇ ਘਰ ਉਸ ਸਮੇਂ ਦੁੱਖਾਂ ਦਾ ਪਹਾੜ ਡਿੱਗ ਪਿਆ, ਜਦੋਂ ਉਨ੍ਹਾਂ ਦਾ ਇਕ ਪੁੱਤਰ ਸੁਭਾਸ਼ ਸ਼ਰਮਾ ਦੁਕਾਨਾਂ ਦੇ ਮਹੂਰਤ ਲਈ ਪੂਜਾ ਕਰਨ ਗਿਆ, ਜਿਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਦੋਂ ਛੋਟੇ ਭਰਾ ਦੀ ਮੌਤ ਦੀ ਖ਼ਬਰ ਵੱਡੇ ਭਰਾ ਰਮੇਸ਼ ਕੁਮਾਰ ਨੂੰ ਮਿਲੀ ਤਾਂ ਉਸ ਨੂੰ ਵੀ ਦਿਲ ਦਾ ਦੌਰਾ ਪੈ ਗਿਆ ਤੇ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।
2 ਭਰਾਵਾਂ ਦੀ ਮੌਤ ਦੀ ਖ਼ਬਰ ਮਿਲਣ ‘ਤੇ ਤੀਜੇ ਤੇ ਛੋਟੇ ਭਰਾ ਦੇਵ ਦਰਸ਼ਨ ਨੂੰ ਵੀ ਦਿਲ ਦਾ ਦੌਰਾ ਪੈ ਗਿਆ, ਜਿਸ ਨੂੰ ਗੰਭੀਰ ਹਾਲਤ ਵਿਚ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਪਰਿਵਾਰ ਪਿਛਲੇ 80 ਸਾਲਾਂ ਤੋਂ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਪੁਜਾਰੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸ਼ੋਕ ਦੀ ਲਹਿਰ ਫੈਲ ਗਈ।
Read More : ਪੰਜਾਬ ਦੀਆਂ ਵਿਦਿਆਰਥਣਾਂ ਨੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ