ਸ੍ਰੀ ਹਰਿਮੰਦਰ ਸਾਹਿਬ

ਕੈਨੇਡਾ ਦੇ ਤਿੰਨ ਸਿੱਖ ਸੰਸਦ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਐਡਵੋਕੇਟ ਧਾਮੀ ਤੇ ਡਾ. ਚੀਮਾ ਵੱਲੋਂ ਐੱਮ. ਪੀ. ਜਸਰਾਜ ਸਿੰਘ ਹੱਲਣ, ਅਮਨਪ੍ਰੀਤ ਸਿੰਘ ਗਿੱਲ ਅਤੇ ਦਲਵਿੰਦਰ ਸਿੰਘ ਗਿੱਲ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 14 ਫਰਵਰੀ : ਕੈਨੇਡਾ ਦੇ ਸੰਸਦ ਮੈਂਬਰ ਜਸਰਾਜ ਸਿੰਘ ਹੱਲਣ, ਅਮਨਪ੍ਰੀਤ ਸਿੰਘ ਗਿੱਲ ਅਤੇ ਦਲਵਿੰਦਰ ਸਿੰਘ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸੂਚਨਾ ਕੇਂਦਰ ਵਿਖੇ ਇਨ੍ਹਾਂ ਸਖ਼ਸ਼ੀਅਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਕੈਨੇਡਾ ਦੇ ਐੱਮ. ਪੀਜ਼ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਉਨ੍ਹਾਂ ਨੂੰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਫ਼ਲਸਫ਼ੇ ਅਨੁਸਾਰ ਦਸਤਾਰ ਸਜਾ ਕੇ ਮਨੁੱਖਤਾ ਦੀ ਸੇਵਾ ਕਰਦਿਆਂ ਹਮੇਸ਼ਾ ਮਾਣ ਮਹਿਸੂਸ ਕਰਦੇ ਹਨ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਕੈਨੇਡਾ ਦੇ ਸੰਸਦ ਮੈਂਬਰ ਪੂਰਨ ਤੌਰ ’ਤੇ ਸਿੱਖੀ ਸਰੂਪ ’ਚ ਹਨ, ਜੋ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੈਨੇਡਾ ਦੀ ਸੰਸਦ ’ਚ ਪੰਜਾਬੀ ਐੱਮ. ਪੀਜ਼ ਦੀ ਵੱਡੀ ਗਿਣਤੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਫੁੰਮਣ ਸਿੰਘ, ਅਮਰਜੀਤ ਸਿੰਘ ਬੰਡਾਲਾ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਜਸਪਾਲ ਸਿੰਘ, ਵਧੀਕ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਅੰਮ੍ਰਿਤਪਾਲ ਸਿੰਘ ਬੈਂਸ, ਅੰਮ੍ਰਿਤ ਹੇਅਰ, ਗੁਰਪ੍ਰਤਾਪ ਸਿੰਘ ਅਤੇ ਹਰਮੀਤ ਸਿੰਘ ਸਲੂਜਾ ਵੀ ਹਾਜ਼ਰ ਸਨ।

Read More : ਮਮਤਾ ਸ਼ਰਮਸਾਰ ; ਕਲਯੁਗੀ ਮਾਂ ਨੇ ਚੂਹੇ ਮਾਰਨ ਵਾਲੀ ਦਵਾਈ ਦੇ ਕੇ ਆਪਣੇ 2 ਬੱਚਿਆਂ ਨੂੰ ਮਾਰਿਆ

Leave a Reply

Your email address will not be published. Required fields are marked *