ਜਗਰਾਓਂ, 23 ਦਸੰਬਰ : ਲੁਧਿਆਣਾ (ਦਿਹਾਤੀ) ਪੁਲਸ ਨੇ ਤਿੰਨ ਨਸ਼ਾ ਸਮੱਗਲਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 3 ਕਿਲੋ 70 ਗ੍ਰਾਮ ਹੈਰੋਇਨ ਸਮੇਤ ਕਾਰ ਬਰਾਮਦ ਕੀਤੀ ਹੈ। ਇਹ ਕਾਰਵਾਈ ਸੀ. ਆਈ. ਏ. ਸਟਾਫ ਇੰਸਪੈਕਟਰ ਅਮ੍ਰਿਤਪਾਲ ਸਿੰਘ ਇੰਚਾਰਜ ਜਗਰਾਓਂ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ।
ਐੱਸ. ਐੱਸ. ਪੀ. ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ 22 ਦਸੰਬਰ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਗੱਡੀ ਵਿਚ ਹੈਰੋਇਨ ਲੈ ਕੇ ਫਿਰੋਜ਼ਪੁਰ ਤੋਂ ਲੁਧਿਆਣਾ ਆ ਰਹੇ ਹਨ। ਡੀ. ਐੱਸ. ਪੀ. ਜਗਰਾਓਂ ਜਸਵਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਗੁਰੂਸਰ ਕਾਉਂਕੇ ਇਲਾਕੇ ਵਿਚ ਨਾਕਾਬੰਦੀ ਕੀਤੀ ਗਈ, ਚੈਕਿੰਗ ਦੌਰਾਨ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ’ਚੋਂ ਵੱਡੀ ਮਾਤਰਾ ਵਿਚ ਹੈਰੋਇਨ ਮਿਲੀ। ਪੁਲਸ ਨੇ ਮੌਕੇ ’ਤੇ ਹੀ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਥਾਣਾ ਸਦਰ ਜਗਰਾਓਂ ਵਿਖੇ ਕੇਸ ਦਰਜ ਕਰ ਲਿਆ।
ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਉਰਫ਼ ਰੋਮੀ ਵਾਸੀ ਲੁਧਿਆਣਾ, ਪਵਨ ਕੁਮਾਰ ਵਾਸੀ ਲੁਧਿਆਣਾ ਅਤੇ ਬਚਿੱਤਰ ਸਿੰਘ ਪਿੰਡ ਆਸਲ ਵਜੋਂ ਹੋਈ ਹੈ। ਪੁਲਸ ਮੁਤਾਬਕ ਅਮਨਦੀਪ ਸਿੰਘ ਖ਼ਿਲਾਫ ਪਹਿਲਾਂ ਹੀ ਕਈ ਮੁਕੱਦਮੇ ਦਰਜ ਹਨ। ਮੁੱਢਲੀ ਪੁੱਛਗਿੱਛ ਵਿਚ ਪਾਕਿਸਤਾਨੀ ਸਮੱਗਲਿੰਗ ਜਾਲ ਨਾਲ ਸਬੰਧ ਹੋਣ ਦੀ ਗੱਲ ਸਾਹਮਣੇ ਆਈ ਹੈ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ 3 ਦਿਨਾਂ ਦਾ ਪੁਲਸ ਰਿਮਾਂਡ ਲਿਆ ਗਿਆ ਹੈ।
Read More : ਖੇਤਾਂ ਵਿਚੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ
