40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
ਚੰਡੀਗੜ੍ਹ, 18 ਫਰਵਰੀ : ਭਾਰਤੀ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਹੈ, ਜਿਸ ਕਾਰਨ ਤੇਜ਼ ਤੂਫ਼ਾਨ, ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ। ਇਸ ਦੌਰਾਨ ਪ੍ਰਭਾਵਿਤ ਹੋਣ ਵਾਲੇ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ।
ਮੌਸਮ ਵਿਗਿਆਨੀਆਂ ਅਨੁਸਾਰ ਇੱਕ ਤਾਜ਼ਾ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ-ਚਮਕ ਦੇ ਨਾਲ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਬਿਜਲੀ ਡਿੱਗਣ ਅਤੇ ਗੜੇਮਾਰੀ ਹੋਣ ਦਾ ਖ਼ਦਸ਼ਾ ਵੀ ਜਤਾਇਆ ਗਿਆ ਹੈ।
ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਮਾਨਸਾ ਵਿੱਚ ਸਭ ਤੋਂ ਵੱਧ 29.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਸੀ, ਪਰ ਮੀਂਹ ਤੋਂ ਬਾਅਦ ਇਸ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ।
Read More : ਟੀ-20 ਵਿਸ਼ਵ ਕੱਪ : ਆਸਟ੍ਰੇਲੀਆ ਬਾਹਰ, ਜ਼ਿੰਬਾਬਵੇ ਅਤੇ ਸ਼੍ਰੀਲੰਕਾ ਸੁਪਰ-8 ਵਿਚ ਪਹੁੰਚੇ
