ਪੰਜਾਬੀ ਵਿਰਸੇ ਨੂੰ ਸੰਭਾਲਣ ਲਈ ਅਜਿਹੇ ਸਮਾਗਮ ਕਰਵਾਉਣਾ ਇੱਕ ਸ਼ਲਾਘਾਯੋਗ ਕੰਮ – ਆਗੂ
ਪਟਿਆਲਾ, 6 ਅਗਸਤ : ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਘਨੌਰ ਤੋਂ ਭਾਜਪਾ ਦੇ ਇੰਚਾਰਜ ਨੌਜਵਾਨ ਸਭਾ ਦੇ ਪ੍ਰਧਾਨ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਦੇ ਉਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ (ਐਨ. ਜ਼ੈਡ. ਸੀ. ਸੀ.) ਦੇ ਸਹਿਯੋਗ ਨਾਲ ਅਨਾਜ ਮੰਡੀ ਘਨੌਰ ਵਿੱਚ ਪੰਜਾਬ ਦਾ ਸਭ ਤੋਂ ਵੱਡਾ ਮੇਲਾ ਤੀਆਂ ਲਾਇਆ ਗਿਆ। ਹਲਕਾ ਘਨੌਰ ਦੇ ਵੱਖ ਵੱਖ ਪਿੰਡਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਭੈਣਾਂ ਨੇ ਇੱਸ ਮੇਲੇ ਵਿੱਚ ਹਿੱਸਾ ਲਿਆ ਤੇ ਇਸ ਮੇਲੇ ਦੇ ਆਯੋਜਨ ਲਈ ਵਿਕਾਸ ਸ਼ਰਮਾ ਨੂੰ ਆਪਣਾ ਆਸ਼ੀਰਵਾਦ ਅਤੇ ਪਿਆਰ ਦਿੱਤਾ।
ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਡਾ. ਸੁਭਾਸ਼ ਸ਼ਰਮਾ ਮੀਤ ਪ੍ਰਧਾਨ ਭਾਜਪਾ ਪੰਜਾਬ,ਬਿਕਰਮਜੀਤ ਸਿੰਘ ਚੀਮਾ ਮੀਤ ਪ੍ਰਧਾਨ ਭਾਜਪਾ ਪੰਜਾਬ, ਐਸ.ਕੇ. ਅਗਰਵਾਲ ਜੱਜ ਸਾਹਿਬ ਵਿਸ਼ੇਸ਼ ਤੌਰ ਤੇ ਪਹੁੰਚੇ । ਐਸ.ਕੇ. ਅਗਰਵਾਲ ਸਮੇਤ ਭਾਜਪਾ ਆਗੂਆਂ ਨੇ ਇਸ ਪ੍ਰੋਗਰਾਮ ਲਈ ਵਿਕਾਸ ਸ਼ਰਮਾ ਦੀ ਰੱਜ ਕੇ ਪ੍ਰਸ਼ੰਸਾ ਕੀਤੀ। ਮੇਲੇ ਵਿੱਚ ਸਕੂਲੀ ਬੱਚਿਆਂ ਅਤੇ ਇਲਾਕੇ ਦੀਆਂ ਮਾਤਾਵਾਂ ਭੈਣਾਂ ਨੇ ਗਿੱਧਾ, ਨਾਚ, ਝੂਲਾ, ਚਰਖਾ ਕੱਤਣਾ, ਪੰਜਾਬੀ ਜੁੱਤੀ ਮੁਕੱਬਲਾ ਆਦਿ ਵਿੱਚ ਹਿੱਸਾ ਲਿਆ ।
ਭਾਜਪਾ ਆਗੂ ਸੁਭਾਸ਼ ਸ਼ਰਮਾ ਅਤੇ ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀ ਵਿਰਸੇ ਨੂੰ ਸੰਭਾਲਣ ਲਈ ਅਜਿਹੇ ਸਮਾਗਮ ਕਰਵਾਉਣਾ ਇੱਕ ਸ਼ਲਾਘਾਯੋਗ ਕੰਮ ਹੈ। ਵਿਕਾਸ ਸ਼ਰਮਾ ਨੇ ਕਿਹਾ ਕਿ ਤੀਜ ਦਾ ਤਿਉਹਾਰ ਸਾਰੀਆਂ ਭੈਣਾਂ ਲਈ ਇੱਕ ਖਾਸ ਤਿਉਹਾਰ ਹੈ। ਪਹਿਲਾਂ ਪੰਜਾਬ ਦੇ ਹਰ ਪਿੰਡ ਵਿੱਚ ਤੀਜ ਦਾ ਤਿਉਹਾਰ ਮਨਾਇਆ ਜਾਂਦਾ ਸੀ, ਇਹ ਤਿਉਹਾਰ ਸਾਡੇ ਪਿੰਡਾਂ ਦੀ ਸ਼ਾਨ ਵਧਾਉਂਦੇ ਸਨ।
ਵਿਕਾਸ ਸ਼ਰਮਾ ਨੇ ਕਿਹਾ ਕਿ ਅਗਲੇ ਸਾਲ ਹੋਣ ਵਾਲੇ ਮੇਲੇ ਵਿੱਚ, ਉਹ ਆਪਣੀਆਂ ਸਾਰੀਆਂ ਭੈਣਾਂ ਨੂੰ ਤੀਜ ਦਾ ਸੰਧਾਰਾ ਵੀ ਦੇਣਗੇ। ਮੇਲੇ ਵਿੱਚ ਪੰਜਾਬ ਦੇ ਪ੍ਰਸਿੱਧ ਗਾਇਕ ਅਮਰ ਨੂਰੀ, ਰਜ਼ਾ ਹੀਰ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ, ਜਿਸ ਕਾਰਨ ਪੰਡਾਲ ਵਿੱਚ ਮੌਜੂਦ ਹਜ਼ਾਰਾਂ ਮਾਵਾਂ ਅਤੇ ਭੈਣਾਂ ਨੇ ਖੂਬ ਗਿੱਧਾ ਤੇ ਬੋਲਿਆ ਪਾ ਕੇ ਮੇਲੇ ਦਾ ਆਨੰਦ ਮਾਣਿਆ ।
ਇਸ ਮੌਕੇ ਨਾਰਥ ਜ਼ੋਨ ਕਲਚਰਲ ਸੈਂਟਰ ਦੇ ਸਹਾਇਕ ਡਾਇਰੈਕਟਰ ਰਵਿੰਦਰ ਸ਼ਰਮਾ ਨੇ ਕਿਹਾ ਕਿ ਐਨ. ਜ਼ੈਡ. ਸੀ. ਸੀ. ਦਾ ਮੁੱਖ ਮਕਸਦ ਦੇਸ਼ ਦੀਆਂ ਮਹਾਨ ਪਰੰਪਰਾਵਾਂ ਅਤੇ ਪ੍ਰਾਚੀਨ ਸੱਭਿਆਚਾਰ ਨੂੰ ਪ੍ਰਫੁਲਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦਾ ਅਹਿਮ ਹਿੱਸਾ ਹਨ।
Read More : ਜੰਮੂ ਕਮੇਟੀ ਦੇ ਪ੍ਰਧਾਨ ਅਤੇ 2 ਮੈਂਬਰਾਂ ਨੇ ਸਿੰਘ ਸਾਹਿਬਾਨ ਦੀ ਹਾਜ਼ਰੀ ’ਚ ਮੁਆਫ਼ੀ ਮੰਗੀ