ਪਟਿਆਲਾ, 11 ਅਗਸਤ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਵਰਗੀਆਂ ਘਾਤਕ ਪਾਲਸੀਆਂ ਨੂੰ ਵਾਪਸ ਲੈਣਾ ਪਿਆ, ਜਿਸ ਤੋਂ ਸਪੱਸ਼ਟ ਹੈ ਕਿ ਸਰਕਾਰ ਇਹ ਜਾਣ ਚੁੱਕੀ ਹੈ ਕਿ ਅਕਾਲੀ ਦਲ ਦੀ ਅੱਜ ਮੁੜ ਸੁਰਜੀਤੀ ਹੋ ਚੁੱਕੀ ਹੈ।
ਅਕਾਲੀ ਦਲ ਦੇ ਗਿਆਨੀ ਹਰਪ੍ਰੀਤ ਸਿੰਘ ਦੇ ਪ੍ਰਧਾਨ ਬਣਨ ਨਾਲ ਪੂਰਾ ਪੰਜਾਬ ਇਸ ਅਕਾਲੀ ਦਲ ਦੇ ਝੰਡੇ ਥੱਲੇ ਲਾਮਬੰਦ ਹੋ ਚੁੱਕਿਆ ਹੈ। ਇਹੀ ਕਾਰਨ ਹੈ ਕਿ ਸਰਕਾਰ ਨੂੰ ਅੱਜ ਹੀ ਲੈਂਡ ਪੂਲਿੰਗ ਨੀਤੀ ਵਾਪਸ ਲੈਣੀ ਪਈ।
ਪ੍ਰੋਫੈਸਰ ਚੰਦੂਮਾਜਰਾ ਨੇ ਮੰਗ ਕੀਤੀ ਕਿ ਇਸ ਨੂੰ ਵਾਪਸ ਲੈਣ ਦੇ ਐਲਾਨ ਨਾਲ ਪੰਜਾਬੀਆਂ ਨੂੰ ਵਿਸ਼ਵਾਸ ਨਹੀਂ ਹੋਵੇਗਾ ਕਿਉਂਕਿ ਕਾਨੂੰਨੀ ਤੌਰ ’ਤੇ ਪਹਿਲਾਂ ਇਸ ਨੂੰ ਡੀ-ਨੋਟੀਫਾਈ ਕਰਨਾ ਜ਼ਰੂਰੀ ਹੈ। ਇਸ ਲਈ ਸਰਕਾਰ ਨੂੰ ਪਹਿਲਾਂ ਇਸ ਕਾਨੂੰਨ ਨੂੰ ਡੀ-ਨੋਟੀਫਾਈ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ’ਚ ਸਮੁੱਚੀਆਂ ਪੰਥਕ ਧਿਰਾਂ ਅਤੇ ਪੰਜਾਬੀ ਸੋਚ ਰੱਖਣ ਵਾਲਿਆਂ ਦੇ ਨਾਲ-ਨਾਲ ਪੰਜਾਬ ਦੀ ਤਰੱਕੀ ਚਾਹੁਣ ਵਾਲਿਆਂ ਨੇ ਅਕਾਲੀ ਦਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੂੰ ਬਣਾਇਆ ਹੈ।
ਅੱਜ ਹੀ ਸਰਕਾਰ ਨੂੰ ਇਹ ਗੱਲ ਸਮਝ ਆ ਚੁੱਕੀ ਹੈ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਹੋ ਚੁੱਕਿਆ ਹੈ ਅਤੇ ਅੱਜ ਸਮੁੱਚਾ ਪੰਜਾਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਚੱਲਣ ਵਾਲਾ ਹੈ। ਇਸ ਲਈ ਸਰਕਾਰ ਨੇ ਇਸ ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਸਭ ਤੋਂ ਪਹਿਲਾਂ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈ ਲਿਆ ਹੈ।
ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਅੱਜ ਪੰਜਾਬ ਨਿਵਾਸੀਆਂ ਅਤੇ ਪੰਥਕ ਧਿਰਾਂ ਨੇ ਜਿਹੜੇ ਸ਼੍ਰੋਮਣੀ ਅਕਾਲੀ ਦਲ ਨੂੰ ਪ੍ਰਮਾਣਤਾ ਦੇ ਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਬਣਾਇਆ ਹੈ, ਉਹ ਪੰਜਾਬ ਦੇ ਲੋਕ ਪੰਥ ਅਤੇ ਪੰਜਾਬ ਦੇ ਹਿਤੈਸ਼ੀ ਹਨ। ਅੱਜ ਸਮੁੱਚਾ ਪੰਜਾਬ ਉਸ ਅਕਾਲੀ ਦਲ ਦੇ ਥੱਲੇ ਲਾਮਬੰਦ ਹੋ ਚੁੱਕਿਆ ਹੈ, ਜਿਸ ਦੀ ਸਮਝ ਪਹਿਲੇ ਹੀ ਦਿਨ ਪੰਜਾਬ ਸਰਕਾਰ ਨੂੰ ਵੀ ਆ ਚੁੱਕੀ ਹੈ
Read More : ਮੁੱਖ ਮੰਤਰੀ ਭਗਵੰਤ ਮਾਨ ਦੀ ਸੁਖਬੀਰ ਬਾਦਲ ਨੂੰ ਚੁਣੌਤੀ