ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਲੈ ਕੇ ਜਾ ਰਿਹਾ ਸੀ ਚਾਰਾ
ਮਾਨਸਾ, 4 ਸਤੰਬਰ : ਮਾਨਸਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿਥੇ ਹੜ੍ਹ ਪੀੜ੍ਹਤਾਂ ਦੇ ਪਸ਼ੂਆਂ ਦਾ ਚਾਰਾ ਲੈ ਕੇ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਵਨੀਤ ਸਿੰਘ ਨੀਤੂ ਪਿੰਡ ਢੈਪਈ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਨਵਨੀਤ ਸਿੰਘ ਹੜ੍ਹ ਪੀੜ੍ਹਤਾਂ ਦੇ ਪਸ਼ੂਆਂ ਲਈ ਚਾਰਾ ਲੈ ਕੇ ਜਾ ਰਿਹਾ ਸੀ ਕਿ ਰਸਤੇ ਵਿਚ ਮੂਸਾ ਕੈਂਚੀਆਂ ਕੋਲ ਉਸ ਦਾ ਟਰੈਕਟਰ ਢੱਠੇ ਨਾਲ ਟਕਰਾ ਗਿਆ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
Read More : ਜੇਠੂਵਾਲ ਦਾ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹਿਆ