ਸੰਗਰੂਰ

ਸੰਗਰੂਰ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਹੋਈ ਬੈਠਕ

ਪੰਜਾਬ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਬਣਾਈ ਸਿੱਧੀ ਪਹੁੰਚ : ਨਰਿੰਦਰ ਕੌਰ ਭਰਾਜ

ਸੰਗਰੂਰ, 17 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਾਰੋਬਾਰੀਆਂ ਨੂੰ ਸੁਖਾਵਾਂ ਮਾਹੌਲ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਮਾਂਬੱਧ ਢੰਗ ਨਾਲ ਕਰਨ ਲਈ ਬਣਾਏ ‘ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ’ ਦੀ ਜ਼ਿਲ੍ਹਾ ਪੱਧਰੀ ਇਕਾਈ ਵੱਲੋਂ ਅੱਜ ਸੰਗਰੂਰ ’ਚ ਪਲੇਠੀ ਬੈਠਕ ਕੀਤੀ ਗਈ। ਕਿਲ੍ਹਾ ਮਾਰਕਿਟ ਵਿਖੇ ਹੋਈ ਇਸ ਬੈਠਕ ’ਚ ਛੋਟੇ ਅਤੇ ਦਰਮਿਆਨੇ ਵਪਾਰੀਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਦਿਆਂ ਆਪਣੀਆਂ ਮੁਸ਼ਕਿਲਾਂ ਰੱਖੀਆਂ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਖ਼ੁਦ ਉਨ੍ਹਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਵਪਾਰੀ ਵਰਗ ਦੀ ਸੁਣਵਾਈ ਲਈ ਜ਼ਿਲ੍ਹਾ ਅਤੇ ਹਲਕਾ ਪੱਧਰ ’ਤੇ ਕਮਿਸ਼ਨ ਬਣਾਇਆ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਪਾਰੀਆਂ ਵੱਲੋਂ ਰੱਖੀਆਂ ਗਈਆਂ ਸ਼ਿਕਾਇਤਾਂ ਦਾ ਨਿਪਟਾਰਾ ਅਗਲੀ ਬੈਠਕ ਤੋਂ ਪਹਿਲਾਂ ਯਕੀਨੀ ਬਣਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀ ਮਦਦ ਲਈ ਵਚਨਬੱਧ ਹੈ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਲਿਖਤੀ ਰੂਪ ’ਚ ਦੇਣ ਤਾਂ ਜੋ ਸਬੰਧਤ ਵਿਭਾਗਾਂ ਰਾਹੀਂ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਜਿੰਦਲ ਨੇ ਦੱਸਿਆ ਕਿ ਉਹ ਹਰੇਕ ਬੁੱਧਵਾਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਵਪਾਰੀਆਂ ਦੀਆਂ ਸ਼ਿਕਾਇਤਾਂ ਸੁਣਨਗੇ।

ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਬਰਾਮਦ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਏ.ਡੀ.ਸੀ. ਅੰਕੁਰ ਮਹਿੰਦਰੂ ਅਤੇ ਹੋਰ ਕਈ ਆਗੂ ਤੇ ਅਧਿਕਾਰੀ ਹਾਜ਼ਰ ਸਨ। ਵਪਾਰੀਆਂ ਨੇ ਸਰਕਾਰ ਦੀ ਇਸ ਪਹਿਲਕਦਮੀ ਦੀ ਸਮੀਖਿਆ ਕਰਦਿਆਂ ਇਸ ਦਾ ਸਵਾਗਤ ਕੀਤਾ।

Read More : ਮਨੀ ਲਾਂਡਰਿੰਗ ਮਾਮਲੇ ’ਚ ਈ.ਡੀ. ਦੀ ਅਦਾਕਾਰ ਜੈਸੂਰੀਆ ਵਿਰੁੱਧ ਕਾਰਵਾਈ

Leave a Reply

Your email address will not be published. Required fields are marked *