ਬੇਕਾਬੂ ਸਕਾਰਪੀਓ ਦਰੱਖਤ ਨਾਲ ਟਕਰਾਈ; 2 ਨੌਜਵਾਨਾਂ ਦੀ ਹਾਲਤ ਨਾਜ਼ੁਕ
ਗੋਹਾਣਾ, 14 ਫਰਵਰੀ : ਹਰਿਆਣਾ ਦੇ ਗੋਹਾਣਾ ’ਚ ਬੀਤੀ ਦੇਰ ਰਾਤ ਇਕ ਦਰਦਨਾਕ ਸੜਕ ਹਾਦਸੇ ’ਚ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸੱਤ ਨੌਜਵਾਨਾਂ ਦੀ ਕਾਰ ਸੰਤੁਲਨ ਵਿਗੜਨ ਕਾਰਨ ਸੜਕ ਕਿਨਾਰੇ ਇਕ ਦਰੱਖਤ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰ ਗੰਭੀਰ ਜ਼ਖ਼ਮੀ ਹੋ ਗਏ।
ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਖਾਨਪੁਰ ਮਹਿਲਾ ਮੈਡੀਕਲ ਸੈਂਟਰ ਲਿਆਂਦਾ ਗਿਆ, ਜਿੱਥੇ ਇਲਾਜ ਦੌਰਾਨ ਦੋ ਹੋਰ ਨੌਜਵਾਨਾਂ ਦੀ ਮੌਤ ਹੋ ਗਈ। ਦੋ ਨੌਜਵਾਨਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਰਿਪੋਰਟਾਂ ਅਨੁਸਾਰ, ਕਾਲੇ ਰੰਗ ਦੀ ਸਕਾਰਪੀਓ ਗੱਡੀ ਅਚਾਨਕ ਬੇਕਾਬੂ ਹੋ ਗਈ ਸੀ।
ਹਾਦਸੇ ’ਚ ਜਾਨ ਗੁਆਉਣ ਵਾਲੇ ਨੌਜਵਾਨਾਂ ਦੀ ਪਛਾਣ ਸਾਗਰ, ਦੀਪਕ, ਅੰਕੁਸ਼, ਗੋਲੂ ਅਤੇ ਸਾਹਿਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿਚ ਸਿਰਫ਼ ਗੋਲੂ ਵਿਆਹਿਆ ਹੋਇਆ ਸੀ, ਜਦਕਿ ਬਾਕੀ ਸਾਰੇ ਨੌਜਵਾਨ ਕੁਆਰੇ ਸਨ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਹੈ ਅਤੇ ਪੀੜਤ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
Read More : ਲਾੜੇ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, 2 ਦਿਨ ਬਾਅਦ ਸੀ ਵਿਆਹ
