ਚੰਡੀਗੜ੍ਹ, 26 ਸਤੰਬਰ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ‘ਚ ਹਾਲ ਹੀ ‘ਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ।
ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮੂਹ ਮੈਂਬਰਾਂ ਵੱਲੋਂ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ। ਇਨ੍ਹਾਂ ਵਿਛੜੀਆਂ ਰੂਹਾਂ ‘ਚ ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂੰ ਪ੍ਰਤਾਪ ਸਿੰਘ ਮਨਕੋਟੀਆ, ਏ.ਐਲ.ਡੀ. ਸ਼ਹੀਦ ਦਲਜੀਤ ਸਿੰਘ, ਲਾਸ ਨਾਇਕ ਸ਼ਹੀਦ ਰਿੰਕੂ ਸਿੰਘ ਤੇ ਸ਼ਹੀਦ ਪ੍ਰਿਤਪਾਲ ਸਿੰਘ, ਸਿਪਾਹੀ ਸ਼ਹੀਦ ਹਰਮਿੰਦਰ ਸਿੰਘ, ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ, ਸੰਗੀਤਕਾਰ ਚਰਨਜੀਤ ਅਹੂਜਾ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਰਾਮ ਪ੍ਰਸ਼ਾਦ ਸ਼ਰਮਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।
Read More : ਪੁਲਿਸ ਨਾਲ ਮੁਕਾਬਲੇ ਦੌਰਾਨ 4 ਗੈਂਗਸਟਰ ਜ਼ਖ਼ਮੀ
