ਲਾਪਰਵਾਹੀ ਨਾਲ ਕਤਲ ਦਾ ਮਾਮਲਾ ਅਜੇ ਵੀ ਵਿਚਾਰ ਅਧੀਨ
ਕੈਲੀਫੋਰਨੀਆ, 4 ਨਵੰਬਰ : ਪਿਛਲੇ ਮਹੀਨੇ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਹੋਏ ਸੜਕ ਹਾਦਸੇ ਦੇ ਮਾਮਲੇ ਵਿਚ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਭਾਰਤੀ ਮੂਲ ਦਾ ਟਰੱਕ ਡਰਾਈਵਰ ਹਾਦਸੇ ਦੇ ਸਮੇਂ ਨਸ਼ੇ ਵਿਚ ਨਹੀਂ ਸੀ, ਜਿਵੇਂ ਕਿ ਸ਼ੁਰੂਆਤੀ ਰਿਪੋਰਟਾਂ ਵਿਚ ਕਿਹਾ ਗਿਆ ਸੀ। ਮੈਡੀਕਲ ਰਿਪੋਰਟ ’ਚ ਨਸ਼ਾ ਕੀਤੇ ਹੋਣ ਦੀ ਨਹੀਂ ਪੁਸ਼ਟੀ ਹੋਈ।
ਯੂਬਾ ਸਿਟੀ ਦੇ 21 ਸਾਲਾ ਨਿਵਾਸੀ ਜਸ਼ਨਪ੍ਰੀਤ ਸਿੰਘ ਨੂੰ 21 ਅਕਤੂਬਰ ਨੂੰ ਨਸ਼ੇ ਵਿੱਚ ਗੱਡੀ ਚਲਾਉਣ ਦੇ ਸ਼ੱਕ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ‘ਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਦੋਸ਼ ਹੈ, ਜਿਸ ਦੇ ਨਤੀਜੇ ਵਜੋਂ ਇਹ ਹਾਦਸਾ ਹੋਇਆ, ਜਿਸ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।
ਜਾਂਚ ਰਿਪੋਰਟ ਅਨੁਸਾਰ ਪਿਛਲੇ ਹਫ਼ਤੇ ਦਾਇਰ ਕੀਤੀ ਗਈ ਨਵੀਂ ਸ਼ਿਕਾਇਤ ਵਿਚ ਕਿਹਾ ਗਿਆ ਕਿ ਜਸ਼ਨਪ੍ਰੀਤ ਸਿੰਘ ਦੇ ਖੂਨ ਵਿਚ ਕੋਈ ਨਸ਼ੀਲਾ ਪਦਾਰਥ ਨਹੀਂ ਮਿਲਿਆ।
ਸੈਨ ਬਰਨਾਰਡੀਨੋ ਕਾਉਂਟੀ ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਹਾਲਾਂਕਿ ਇਹ ਮਾਮਲਾ ਲਾਪਰਵਾਹੀ ਨਾਲ ਕਤਲ ਦਾ ਬਣਿਆ ਹੋਇਆ ਹੈ।
Read More : ਸ਼ਟਡਾਊਨ ਜਾਰੀ ਰਹਿਣ ਦੇ ਵਿਚਾਲੇ ਟਰੰਪ ਨੇ ਕਿਹਾ
