ਦੋਸਤ

ਇੱਕੋ ਦਿਨ ਜਨਮੇ ਦੋਵੇਂ ਦੋਸਤਾਂ ਦੀ ਇਕੱਠਿਆਂ ਹੋਈ ਮੌਤ

ਸਮਰਾਲਾ ਨੇੜੇ ਕਾਰ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ

ਕੋਟਕਪੂਰਾ, 5 ਮਾਰਚ : ਕੋਟਕਪੂਰਾ ਦੇ ਨੇੜਲੇ ਪਿੰਡ ਪੰਜਗਰਾਈਂ ਕਲਾਂ ਦੇ ਦੋ ਨੌਜਵਾਨਾਂ ਦੀ ਸਮਰਾਲਾ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਵਰੀਤ ਸਿੰਘ (ਪੁੱਤਰ ਹਰਜਿੰਦਰ ਸਿੰਘ) ਅਤੇ ਕਰਨਵੀਰ ਸਿੰਘ (ਪੁੱਤਰ ਜਗਦੀਸ਼ ਸਿੰਘ) ਵਜੋਂ ਹੋਈ ਹੈ। ਇਸ ਦਰਦਨਾਕ ਖ਼ਬਰ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਜਾਣਕਾਰੀ ਅਨੁਸਾਰ, ਇਹ ਦੋਵੇਂ ਨੌਜਵਾਨ ਦੇਰ ਰਾਤ ਕਾਰ ਰਾਹੀਂ ਚੰਡੀਗੜ੍ਹ ਜਾ ਰਹੇ ਸਨ, ਜਿੱਥੋਂ ਉਨ੍ਹਾਂ ਨੇ ਆਪਣੇ ਦੋਸਤਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਲਈ ਰਵਾਨਾ ਹੋਣਾ ਸੀ। ਸਮਰਾਲਾ ਦੇ ਨਜ਼ਦੀਕ ਕਾਰ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ ਅਤੇ ਖੇਤਾਂ ਵਿੱਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਦੁਖਾਂਤ ਦਾ ਸਭ ਤੋਂ ਪ੍ਰਭਾਵਸ਼ਾਲੀ ਪਹਿਲੂ ਇਹ ਹੈ ਕਿ ਨਵਰੀਤ ਅਤੇ ਕਰਨਵੀਰ ਦਾ ਜਨਮ ਇੱਕੋ ਦਿਨ 26 ਅਗਸਤ 2005 ਨੂੰ ਹੋਇਆ ਸੀ ਅਤੇ ਕੁਦਰਤ ਦਾ ਭਾਣਾ ਅਜਿਹਾ ਵਰਤਿਆ ਕਿ ਦੋਵੇਂ ਕਰੀਬੀ ਦੋਸਤਾਂ ਦੀ ਮੌਤ ਵੀ ਇੱਕੋ ਦਿਨ ਇਕੱਠਿਆਂ ਹੋਈ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ।

Read More : ਪ੍ਰੀਖਿਆ ਦੇ ਕੇ ਪਰਤੀ ਛੇਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

Leave a Reply

Your email address will not be published. Required fields are marked *