“ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਸਮਾਗਮਾਂ ‘ਚ ਕੈਬਨਿਟ ਮੰਤਰੀ ਨੇ ਕੀਤੀ ਸ਼ਿਰਕਤ; ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਕੀਤਾ ਨਿਪਟਾਰਾ
ਲਹਿਰਾਗਾਗਾ, 2 ਅਪ੍ਰੈਲ : ਪਿੰਡ ਮੰਡਵੀ, ਮਨਿਆਣਾ, ਭੁਟਾਲ ਕਲਾਂ ਅਤੇ ਬੱਲਰਾਂ ਵਿਖੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਵਿਸ਼ੇ ‘ਤੇ ਵਿਸ਼ੇਸ਼ ਸੰਵਾਦ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ‘ਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਵੱਡੀ ਗਿਣਤੀ ‘ਚ ਪਿੰਡ ਵਾਸੀਆਂ, ਮਹਿਲਾਵਾਂ ਅਤੇ ਨੌਜਵਾਨਾਂ ਨੇ ਭਾਰੀ ਉਤਸ਼ਾਹ ਦਿਖਾਇਆ।
ਕੈਬਨਿਟ ਮੰਤਰੀ ਗੋਇਲ ਨੇ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕੰਮਾਂ ਦਾ ਵੇਰਵਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ‘ਚ ਲੋਕ-ਕੇਂਦਰਿਤ ਸ਼ਾਸਨ ਪ੍ਰਣਾਲੀ ਲਾਗੂ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ‘ਚ ਸੁਧਾਰ, ਸਿਹਤ ਸੇਵਾਵਾਂ ਲਈ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਮੁਫ਼ਤ ਬਿਜਲੀ ਅਤੇ ਕਿਸਾਨੀ ਹਿੱਤਾਂ ਲਈ ਲਏ ਗਏ ਫੈਸਲੇ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ “ਜ਼ੀਰੋ ਟੋਲਰੈਂਸ” ਦੀ ਨੀਤੀ ਅਪਣਾਈ ਹੈ, ਜਿਸ ਨਾਲ ਸਰਕਾਰੀ ਦਫ਼ਤਰਾਂ ‘ਚ ਪਾਰਦਰਸ਼ਤਾ ਆਈ ਹੈ। ਇਸ ਤੋਂ ਇਲਾਵਾ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਗਏ ਹਨ। ਮੰਤਰੀ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਸਮੱਗਲਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣ ਕੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਸਥਾਨਕ ਆਗੂਆਂ ਨੇ ਵੀ ਸੰਬੋਧਨ ਕੀਤਾ ਅਤੇ ਸਰਕਾਰ ਦੇ ਚਾਰ ਸਾਲਾਂ ਦੇ ਸਫ਼ਰ ਦੀ ਸ਼ਲਾਘਾ ਕੀਤੀ।
Read More : ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਪੁਲਿਸ ਹੈੱਡਕੁਆਰਟਰ ਨੂੰ ਆਈ ਈਮੇਲ
