ਕੈਦੀਆਂ ਦੇ ਸਾਮਾਨ ਅਤੇ ਬੈਰਕਾਂ ਸਮੇਤ ਹੋਰ ਥਾਵਾਂ ਦੀ ਲਈ ਤਲਾਸ਼ੀ
ਗੁਰਦਾਸਪੁਰ, 20 ਜੂਨ :-ਕੇਂਦਰੀ ਜੇਲ ਅੰਦਰ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਣ ਅਤੇ ਜੇਲ ਮੈਨੂਅਲ ਦੀ ਮੁਕੰਮਲ ਪਾਲਣਾ ਯਕੀਨੀ ਬਣਾਉਣ ਲਈ ਅੱਜ ਗੁਰਦਾਸਪੁਰ ਪੁਲਿਸ ਵੱਲੋਂ ਐੱਸ. ਐੱਸ. ਪੀ. ਅਾਦਿੱਤਿਆ ਆਈ. ਪੀ. ਐੱਸ. ਦੀ ਅਗਵਾਈ ਹੇਠ ਪੰਜਾਬ ਪੁਲਸ ਦੇ 85 ਜਵਾਨਾਂ ਨੇ ਕੇਂਦਰੀ ਜੇਲ ’ਚ ਅਚਨਚੇਤ ਚੈਕਿੰਗ ਕੀਤੀ ਗਈ।

ਇਸ ਸਬੰਧੀ ਐੱਸ. ਐੱਸ. ਪੀ. ਅਾਦਿੱਤਿਆ ਨੇ ਦੱਸਿਆ ਕਿ ਜੇਲ ’ਚ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਪੁਖਤਾ ਰੱਖਣ ਅਤੇ ਕੈਦੀਆਂ ’ਚ ਅਨੁਸ਼ਾਸਨ ਬਣਾਈ ਰੱਖਣ ਲਈ ਪਹਿਲਾਂ ਵੀ ਅਜਿਹੀਆਂ ਚੈਕਿੰਗਾਂ ਕੀਤੀਆਂ ਗਈਆਂ ਸਨ ਅਤੇ ਆਉਣ ਵਾਲੇ ਸਮੇਂ ’ਚ ਵੀ ਅਜਿਹਾ ਸਿਲਸਿਲਾ ਜਾਰੀ ਰਹੇਗਾ।
ਉਨ੍ਹਾਂ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜੇਲ ਅੰਦਰ ਕੋਈ ਵੀ ਗੈਰ-ਕਾਨੂੰਨੀ ਚੀਜ਼ ਦੀ ਵਰਤੋਂ ਨਾ ਕੀਤੀ ਜਾ ਸਕੇ, ਖਾਸ ਤੌਰ ’ਤੇ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਦੀ ਵਰਤੋਂ ਉੱਪਰ ਮੁਕੰਮਲ ਰੋਕ ਲਗਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਜ ਤਲਾਸ਼ੀ ਦੌਰਾਨ ਕੋਈ ਵੀ ਗੈਰ-ਕਾਨੂੰਨੀ ਜਾਂ ਸ਼ੱਕੀ ਵਸਤੂ ਪ੍ਰਾਪਤ ਨਹੀਂ ਹੋਈ।
Read More : ਰੇਲ ਗੱਡੀ ’ਚ ਚੜ੍ਹਨ ਸਮੇਂ ਔਰਤ ਨਾਲ ਵਾਪਰਿਆ ਹਾਦਸਾ