Shobha Karandlaje

ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਦਾ ਦੌਰਾ

ਨੁਕਸਾਨ ਦਾ ਲਿਆ ਜਾਇਜ਼ਾ ਅਤੇ ਪੀੜਤ ਲੋਕਾਂ ਨਾਲ ਮੁਲਾਕਾਤ ਕੀਤੀ

ਗੁਰਦਾਸਪੁਰ, 13 ਸਤੰਬਰ : ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਵੱਲੋਂ ਬੀਤੀ ਸ਼ਾਮ ਜ਼ਿਲਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਅਤੇ ਨਾਲ ਹੀ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਵਿਸਥਾਰ ’ਚ ਦੱਸਿਆ ਗਿਆ। ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਵੱਲੋਂ ਅੱਜ ਸਵੇਰੇ ਗੁਰਦਾਸਪੁਰ ਵਿਖੇ ਗੈਸਟ ਹਾਊਸ ਵਿਖੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਹੜ੍ਹਾਂ ਸਬੰਧੀ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਇਸ ਮੌਕੇ ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੇ ਕਿਹਾ ਕਿ ਹੜ੍ਹ ਕਾਰਨ ਸਰਹੱਦ ਨਾਲ ਲੱਗਦੇ ਖੇਤਰ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ’ਚ ਕੇਂਦਰ ਸਰਕਾਰ ਪੰਜਾਬ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਤੋਂ ਇਲਾਵਾ ਪ੍ਰਧਾਨ ਮੰਤਰੀ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ 1600 ਕਰੋੜ ਦਾ ਵਿਸ਼ੇਸ਼ ਵਿੱਤੀ ਪੈਕੇਜ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨਾਲ ਮਿਲ ਕੇ ਯਤਨ ਕੀਤੇ ਜਾਣਗੇ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਤਕਨੀਕੀ ਸਪੋਰਟ ਵੀ ਰਾਜ ਸਰਕਾਰ ਨੂੰ ਮੁਹੱਈਆ ਕਰਵਾਈ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ. ਡੀ. ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਭਾਜਪਾ ਆਗੂ ਬਘੇਲ ਸਿੰਘ ਵੀ ਹਾਜ਼ਰ ਸਨ।

Read More : ਵੀਡੀਓ ਬਣਾਉਣ ਤੋਂ ਵਿਅਕਤੀ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ

Leave a Reply

Your email address will not be published. Required fields are marked *