ਵਿਧਾਨ ਸਭਾ

ਪੰਜਾਬ ਵਿਧਾਨ ਸਭਾ ‘ਚ ਸੁਖਪਾਲ ਖਹਿਰਾ ਦੇ ਬੈਠਣ ਦੇ ਅੰਦਾਜ਼ ਨੂੰ ਲੈ ਕੇ ਹੰਗਾਮਾ

ਸਦਨ ‘ਚ ਸੱਤਾ ਪੱਖ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਬਹਿਸ; ਸਪੀਕਰ ਵੱਲੋਂ ਸਖ਼ਤ ਕਾਰਵਾਈ ਦੀ ਚਿਤਾਵਨੀ

ਚੰਡੀਗੜ੍ਹ, 01 ਮਈ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਉਸ ਵੇਲੇ ਮਾਹੌਲ ਕਾਫੀ ਗਰਮਾ ਗਿਆ ਜਦੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਬੈਠਣ ਦੇ ਅੰਦਾਜ਼ ਨੂੰ ਲੈ ਕੇ ‘ਆਪ’ ਵਿਧਾਇਕਾਂ ਨੇ ਸਖ਼ਤ ਇਤਰਾਜ਼ ਜਤਾਇਆ।

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਿੱਪਣੀ ਕੀਤੀ ਕਿ ਖਹਿਰਾ ਸਦਨ ਵਿੱਚ ਪੈਰ ‘ਤੇ ਪੈਰ ਰੱਖ ਕੇ ਬੈਠੇ ਹਨ, ਜੋ ਕਿ ਮਰਿਯਾਦਾ ਦੇ ਖ਼ਿਲਾਫ਼ ਹੈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਵਿਰੋਧੀ ਧਿਰ ਹਮੇਸ਼ਾ ਸਦਨ ਦੀ ਕਾਰਵਾਈ ਨੂੰ ਪ੍ਰਭਾਵਿਤ ਕਰਨ ਅਤੇ ਭੜਕਾਉਣ ਦੀ ਕੋਸ਼ਿਸ਼ ਕਰਦੀ ਹੈ।

ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਵੱਲੋਂ ਮੁੱਖ ਮੰਤਰੀ ‘ਤੇ ਲਗਾਏ ਗਏ ਵਿਵਾਦਪੂਰਨ ਦੋਸ਼ਾਂ ਨੇ ਅੱਗ ਵਿੱਚ ਘਿਓ ਪਾਉਣ ਦਾ ਕੰਮ ਕੀਤਾ। ਜਿੱਥੇ ‘ਆਪ’ ਵਿਧਾਇਕਾਂ ਨੇ ਖਹਿਰਾ ਦੇ ਬਿਆਨਾਂ ਦਾ ਵਿਰੋਧ ਕੀਤਾ, ਉੱਥੇ ਹੀ ਕਾਂਗਰਸੀ ਵਿਧਾਇਕਾਂ ਨੇ ਸਦਨ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਥਿਤੀ ਨੂੰ ਸੰਭਾਲਦੇ ਹੋਏ ਸਪੀਕਰ ਨੇ ਸਖ਼ਤ ਲਹਿਜੇ ਵਿੱਚ ਕਿਹਾ, “ਕਿਸੇ ਵੀ ਮੈਂਬਰ ਦੀ ਸ਼ਾਨ ਵਿਰੁੱਧ ਅਪਸ਼ਬਦ ਨਾ ਬੋਲੇ ਜਾਣ, ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।”

ਮੈਂਬਰਾਂ ਦੀ ਜਾਂਚ ਲਈ ਅਲਕੋਮੀਟਰ ਟੈਸਟ ਦੀ ਉੱਠੀ ਮੰਗ

ਹੰਗਾਮੇ ਦੇ ਵਿਚਕਾਰ ਜਦੋਂ ਮੰਤਰੀ ਲਾਲ ਚੰਦ ਕਟਾਰੂਚੱਕ ਸਦਨ ਨੂੰ ਸੰਬੋਧਨ ਕਰ ਰਹੇ ਸਨ, ਤਾਂ ਰੌਲਾ-ਰੱਪਾ ਹੋਰ ਵਧ ਗਿਆ। ਸਪੀਕਰ ਨੇ ਐਲਾਨ ਕੀਤਾ ਕਿ ਹੰਗਾਮਾ ਕਰਨ ਵਾਲੇ ਮੈਂਬਰਾਂ ਨੂੰ ਸਦਨ ਵਿੱਚੋਂ ਬਾਹਰ ਕੱਢ ਦਿੱਤਾ ਜਾਵੇਗਾ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਨਵੀਂ ਚਰਚਾ ਛੇੜ ਦਿੱਤੀ।

ਬਾਜਵਾ ਨੇ ਮੰਗ ਕੀਤੀ ਕਿ ਸਦਨ ਦੇ ਸਾਰੇ ਦਰਵਾਜ਼ੇ ਬੰਦ ਕਰਕੇ ਹਰ ਇੱਕ ਮੈਂਬਰ ਦਾ ‘ਅਲਕੋਮੀਟਰ ਟੈਸਟ’ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਕੁਝ ਮੈਂਬਰਾਂ ਵੱਲੋਂ ਗੰਭੀਰ ਦੋਸ਼ ਲਗਾਏ ਗਏ ਹਨ, ਇਸ ਲਈ ਸੱਚਾਈ ਸਾਹਮਣੇ ਲਿਆਉਣ ਲਈ ਸਾਰਿਆਂ ਦੀ ਜਾਂਚ ਹੋਣੀ ਜ਼ਰੂਰੀ ਹੈ।

Read More : ਵਿਧਾਇਕਾਂ ਤੇ ਮੰਤਰੀਆਂ ਦੀਆਂ ਤਨਖਾਹਾਂ ਰੋਕ ਕੇ ਮੁਲਾਜ਼ਮਾਂ ਨੂੰ ਦਿੱਤਾ ਜਾਵੇ ਡੀਏ : ਪ੍ਰਤਾਪ ਬਾਜਵਾ

Leave a Reply

Your email address will not be published. Required fields are marked *