ਵਿਜੀਲੈਂਸ ਬਿਊਰੋ

ਵਿਜੀਲੈਂਸ ਦਾ ਐਕਸ਼ਨ: ਨਾਇਬ ਕੋਰਟ 10,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਲੁਧਿਆਣਾ, 4 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਅਦਾਲਤ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਤਰਲੋਚਨ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।

ਸ਼ਿਕਾਇਤਕਰਤਾ ਅਨੁਸਾਰ ਉਸ ਵਿਰੁੱਧ ਦਰਜ ਇੱਕ ਕੇਸ ਦੌਰਾਨ ਪੁਲਸ ਨੇ ਉਸ ਦੀ ਲਾਇਸੈਂਸੀ ਪਿਸਤੌਲ ਕਬਜ਼ੇ ਵਿੱਚ ਲੈ ਲਈ ਸੀ। ਦੋਸ਼ੀ ਨਾਇਬ ਕੋਰਟ ਤਰਲੋਚਨ ਸਿੰਘ ਨੇ ਇਹ ਪਿਸਤੌਲ ਵਾਪਸ ਦਿਵਾਉਣ ਵਿੱਚ ਮਦਦ ਕਰਨ ਦੇ ਬਦਲੇ 10,000 ਰੁਪਏ ਨਕਦ ਅਤੇ ਸਕੈਚਰ ਕੰਪਨੀ ਦੇ ਜੁੱਤੇ (Shoes) ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਅਤੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨਾਲ ਸੰਪਰਕ ਕੀਤਾ। ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਅਤੇ ਸਲੇਟੀ ਰੰਗ ਦੇ ਸਕੈਚਰ ਸ਼ੂਅਜ਼ ਲੈਂਦੇ ਹੋਏ ਮੌਕੇ ‘ਤੇ ਹੀ ਕਾਬੂ ਕਰ ਲਿਆ।

ਵਿਜੀਲੈਂਸ ਪੁਲਸ ਸਟੇਸ਼ਨ ਲੁਧਿਆਣਾ ਵਿਖੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Read More : MI ਬਨਾਮ DC: ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ 6 ਵਿਕਟਾਂ ਨਾਲ ਹਰਾਇਆ

Leave a Reply

Your email address will not be published. Required fields are marked *