ਵਿਜੀਲੈਂਸ ਬਿਊਰੋ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਫਿਰੋਜ਼ਪੁਰ, 2 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਦੁਆਰਾ ਸਿੰਘ ਸਭਾ ਜ਼ੀਰਾ, ਜ਼ਿਲਾ ਫਿਰੋਜ਼ਪੁਰ ਦਾ ਵਸਨੀਕ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਉਕਤ ਰੈਂਟ ਕੁਲੈਕਟਰ ਉਸ ਨੂੰ ਵਕਫ਼ ਬੋਰਡ ਜ਼ੀਰਾ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਂ ’ਤੇ ਉਸ ਤੋਂ 5,40,000/- ਰੁਪਏ ਰਿਸ਼ਵਤ ਮੰਗ ਰਿਹਾ ਹੈ। ਇਸ ਸਬੰਧ ’ਚ ਉਕਤ ਮੁਲਜ਼ਮ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੀ ਟੋਕਨ ਮਨੀ ਵਜੋਂ 70,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ।

ਸ਼ਿਕਾਇਤਕਰਤਾ ਵਕਫ਼ ਬੋਰਡ ਜ਼ੀਰਾ ਦੇ ਨਾਂ ’ਤੇ ਚੈੱਕਾਂ ਰਾਹੀਂ 2.98 ਲੱਖ ਰੁਪਏ ਦੀ ਸਰਕਾਰੀ ਫੀਸ ਪਹਿਲਾਂ ਹੀ ਅਦਾ ਕਰ ਚੁੱਕਾ ਸੀ, ਜਿਸ ’ਚ ਵਕਫ਼ ਬੋਰਡ ਜ਼ੀਰਾ ਤੋਂ ਲੀਜ਼ ’ਤੇ ਲਈ ਜਾਣ ਵਾਲੀ ਸੰਪਤੀ ਦੇ ਕਿਰਾਏ ਦੀ ਰਕਮ ਵੀ ਸ਼ਾਮਲ ਸੀ ਤੇ ਇਹੀ ਚੈੱਕ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਮੁਲਜ਼ਮ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਦੇ ਦਫ਼ਤਰ ਤੋਂ ਛਾਪੇਮਾਰੀ ਦੌਰਾਨ ਬਰਾਮਦ ਕੀਤੇ।

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈ. ਓ. ਡਬਲਿਊ.) ਦੀ ਵਿਜੀਲੈਂਸ ਬਿਊਰੋ ਟੀਮ ਨੇ ਇਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਪੁਲਸ ਥਾਣਾ ਈ. ਓ. ਡਬਲਿਊ., ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਜਲੰਧਰ, 2 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਦੁਆਰਾ ਸਿੰਘ ਸਭਾ ਜ਼ੀਰਾ, ਜ਼ਿਲਾ ਫਿਰੋਜ਼ਪੁਰ ਦਾ ਵਸਨੀਕ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਉਕਤ ਰੈਂਟ ਕੁਲੈਕਟਰ ਉਸ ਨੂੰ ਵਕਫ਼ ਬੋਰਡ ਜ਼ੀਰਾ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਂ ’ਤੇ ਉਸ ਤੋਂ 5,40,000/- ਰੁਪਏ ਰਿਸ਼ਵਤ ਮੰਗ ਰਿਹਾ ਹੈ। ਇਸ ਸਬੰਧ ’ਚ ਉਕਤ ਮੁਲਜ਼ਮ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੀ ਟੋਕਨ ਮਨੀ ਵਜੋਂ 70,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ।

ਸ਼ਿਕਾਇਤਕਰਤਾ ਵਕਫ਼ ਬੋਰਡ ਜ਼ੀਰਾ ਦੇ ਨਾਂ ’ਤੇ ਚੈੱਕਾਂ ਰਾਹੀਂ 2.98 ਲੱਖ ਰੁਪਏ ਦੀ ਸਰਕਾਰੀ ਫੀਸ ਪਹਿਲਾਂ ਹੀ ਅਦਾ ਕਰ ਚੁੱਕਾ ਸੀ, ਜਿਸ ’ਚ ਵਕਫ਼ ਬੋਰਡ ਜ਼ੀਰਾ ਤੋਂ ਲੀਜ਼ ’ਤੇ ਲਈ ਜਾਣ ਵਾਲੀ ਸੰਪਤੀ ਦੇ ਕਿਰਾਏ ਦੀ ਰਕਮ ਵੀ ਸ਼ਾਮਲ ਸੀ ਤੇ ਇਹੀ ਚੈੱਕ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਮੁਲਜ਼ਮ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਦੇ ਦਫ਼ਤਰ ਤੋਂ ਛਾਪੇਮਾਰੀ ਦੌਰਾਨ ਬਰਾਮਦ ਕੀਤੇ।

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈ. ਓ. ਡਬਲਿਊ.) ਦੀ ਵਿਜੀਲੈਂਸ ਬਿਊਰੋ ਟੀਮ ਨੇ ਇਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਪੁਲਸ ਥਾਣਾ ਈ. ਓ. ਡਬਲਿਊ., ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।

Read More : ਮੱਤੇਵਾੜਾ ਜੰਗਲ ਨੇੜੇ ਗ਼ਰੀਬ ਲੋਕਾਂ ’ਤੇ ਜੁਲਮ ਬਰਦਾਸ਼ਤ ਨਹੀਂ ਕਰਾਂਗੇ : ਜਥੇਦਾਰ ਗੜਗੱਜ

Leave a Reply

Your email address will not be published. Required fields are marked *