ਬਠਿੰਡਾ, 3 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਖੇਤਰੀ ਟਰਾਂਸਪੋਰਟ ਦਫ਼ਤਰ (RTO), ਬਠਿੰਡਾ ਵਿਖੇ ਤਾਇਨਾਤ ਕਲਰਕ ਡੇਵਿਡ ਨੂੰ 2,700 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਹ ਕਾਰਵਾਈ ਬਠਿੰਡਾ ਦੇ ਕਨ੍ਹਈਆ ਨਗਰ ਨਿਵਾਸੀ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਕਲਰਕ ਵਾਹਨਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਦੀ ਆਨਲਾਈਨ ਤਸਦੀਕ (Verification) ਕਰਨ ਬਦਲੇ ਪ੍ਰਤੀ ਫਾਈਲ 300 ਰੁਪਏ ਦੀ ਮੰਗ ਕਰ ਰਿਹਾ ਸੀ। ਮੁਲਜ਼ਮ ਨੇ ਪਹਿਲਾਂ ਵੀ 2,100 ਰੁਪਏ ਲਏ ਸਨ ਅਤੇ ਹੁਣ ਫਿਰ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਬੱਸ ਸਟੈਂਡ ਨੇੜੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੋਂ 2,700 ਰੁਪਏ ਲੈਂਦਿਆਂ ਕਾਬੂ ਕਰ ਲਿਆ। ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਥਾਣਾ ਬਠਿੰਡਾ ਵਿੱਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Read More : ‘ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ, ਉੱਥੇ ਰੱਬ ਹੀ ਰਾਖਾ ‘: ਮੁੱਖ ਮੰਤਰੀ ਭਗਵੰਤ ਮਾਨ
