Harpal Cheema

ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਬਣ ਰਹੇ ਨੇ ਵਿਕਾਸ ਦਾ ਧੁਰਾ : ਹਰਪਾਲ ਚੀਮਾ

*ਹਲਕੇ ਦੇ ਪਿੰਡ ਸੰਗਤਪੁਰਾ ਨੂੰ ਵਿਕਾਸ ਕਾਰਜਾਂ ਲਈ ਕਰੀਬ 05 ਕਰੋੜ 15 ਲੱਖ ਰੁਪਏ ਮਿਲੇ

ਦਿੜ੍ਹਬਾ, 24 ਅਗਸਤ : ਵਿਧਾਨ ਸਭਾ ਹਲਕਾ ਦਿੜ੍ਹਬਾ ਵਿਕਾਸ ਪੱਖੋਂ ਮਿਸਾਲ ਬਣ ਰਿਹਾ ਹੈ ਤੇ ਇਸ ਹਲਕੇ ਦੇ ਪਿੰਡ ਵਿਕਾਸ ਦਾ ਧੁਰਾ ਬਣੇ ਹੋਏ ਹਨ। ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ਉੱਤੇ ਸਹੂਲਤਾਂ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਇਸੇ ਲੜੀ ਤਹਿਤ ਹਲਕੇ ਦੇ ਪਿੰਡ ਸੰਗਤਪੁਰਾਂ ਨੂੰ ਵੱਖੋ ਵੱਖ ਵਿਕਾਸ ਕਾਰਜਾਂ ਲਈ ਹੁਣ ਤੱਕ ਪੰਜ ਕਰੋੜ 15 ਲੱਖ ਰੁਪਏ ਦਿੱਤੇ ਜਾ ਚੁੱਕੇ ਹਨ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਸੰਗਤਪੁਰਾ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਮੌਕੇ ਕੀਤਾ। ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਮੌਕੇ ਉੱਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਕਈ ਸਮੱਸਿਆਵਾਂ ਮੌਕੇ ਉੱਤੇ ਹੀ ਹੱਲ ਕਰਵਾਈਆਂ।

ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਗ੍ਰਾਮ ਪੰਚਾਇਤ, ਸੰਗਤਪੁਰਾ ਦੇ ਮਨਜ਼ੂਰ ਹੋਏ ਵਿਕਾਸ ਕਾਰਜਾਂ ’ਚ ਦੋ ਨਹਿਰੀ ਮੋਘਿਆਂ ਲਈ ਅੰਡਰ-ਗਰਾਊਂਡ ਪਾਈਪਲਾਈਨ ਵਾਸਤੇ 02 ਕਰੋੜ 02 ਲੱਖ ਰੁਪਏ, ਪਿੰਡ ਦੀ ਫਿਰਨੀ ਲਈ ਕੰਕਰੀਟ ਸੜਕ 47 ਲੱਖ ਰੁਪਏ, ਹੈਲਥ ਸੈਂਟਰ ਲਈ 34 ਲੱਖ 95 ਹਜ਼ਾਰ, ਵਿਸ਼ਵਕਰਮਾ ਧਰਮਸ਼ਾਲਾ ਲਈ 05 ਲੱਖ, ਸ਼ਿਵ ਧਰਮਸ਼ਾਲਾ ਲਾਈ 05 ਲੱਖ, ਕਬਰਸਤਾਨ ਲਈ 05 ਲੱਖ ਪਹਿਲਾਂ ਤੇ 02 ਲੱਖ ਹੁਣ, ਸਮਸ਼ਾਨਘਾਟ ਲਈ 05 ਲੱਖ, ਮਜ਼੍ਹਬੀ ਧਰਮਸ਼ਾਲਾ ਲਈ 05,50,000, ਰਾਮਦਾਸੀਆ ਧਰਮਸ਼ਾਲਾ ਲਈ 04,50,000 ਪਹਿਲਾਂ ਤੇ 02,00,000 ਹੁਣ ਅਤੇ ਮੋਟਰ ਪੀਣ ਵਾਲੇ ਪਾਣੀ ਵਾਸਤੇ 04 ਲੱਖ ਸਾਰੀਆਂ ਧਰਮਸ਼ਾਲਾ ਲਈ, ਸ਼ਾਮਲ ਹਨ। ਇਸ ਤੋਂ ਇਲਾਵਾ ਲਦਾਲ ਲਿੰਕ ਸੜਕ ਦਾ ਟੈਂਡਰ ਵੀ ਲੱਗ ਚੁੱਕਾ ਹੈ।

ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਸੜਕਾਂ, ਗਲੀਆਂ, ਸਟਰੀਟ ਲਾਈਟਾਂ, ਪਾਰਕਾਂ, ਸ਼ਮਸ਼ਾਨਘਾਟਾਂ ਤੇ ਕਬਰਸਤਾਨਾਂ, ਪਾਣੀ ਦੀ ਨਿਕਾਸੀ ਅਤੇ ਸਕੂਲਾਂ ਸਬੰਧੀ ਵੱਡੇ ਪੱਧਰ ਉਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕੇ ਦੀਆਂ ਸੜਕਾਂ ਦੀ ਕਾਇਆ ਕਲਪ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਤੇ ਹਲਕੇ ਦੀ ਕੋਈ ਸੜਕ ਅਜਿਹੀ ਨਹੀਂ ਰਹਿਣ ਦਿੱਤੀ ਜਾਵੇਗੀ, ਜਿਸ ਦੀ ਕਾਇਆ ਕਲਪ ਨਾ ਹੋਈ ਹੋਵੇ। ਇਸ ਮੌਕੇ ਕੈਬਨਿਟ ਮੰਤਰੀ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ ਸਮੇਤ ਵਖੋ ਵੱਖ ਵਿਭਾਗਾਂ ਦੇ ਅਧਿਕਾਰੀ, ਅਹੁਦੇਦਾਰ, ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।

Read More : ਬਮਿਆਲ ਇਲਾਕੇ ਵਿਚ 2 ਹਥਿਆਰਬੰਦ ਸ਼ੱਕੀ ਦਿਖੇ

Leave a Reply

Your email address will not be published. Required fields are marked *