Raj-Lali-Gill

ਵਾਇਰਲ ਵੀਡੀਓ ਮਾਮਲਾ: ਪੰਜਾਬ ਮਹਿਲਾ ਕਮਿਸ਼ਨ ਨੇ ਜਾਂਚ ਬਿਊਰੋ ਤੋਂ ਮੰਗੀ ਰਿਪੋਰਟ

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਤਰਾਜ਼ਯੋਗ ‘ਮੀਮ’ ਬਣਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਚੰਡੀਗੜ੍ਹ, 19 ਮਾਰਚ : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੋਸ਼ਲ ਮੀਡੀਆ ‘ਤੇ ਚਰਚਿਤ “ਕ੍ਰਿਸ਼ਨ ਤੂੰ ਗੋਲੀਆਂ ਵੇਚਦਾ ਹੈਂ” ਮੀਮ ਅਤੇ ਵਾਇਰਲ ਵੀਡੀਓ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਵੀਡੀਓ ਦਾ ਖ਼ੁਦ ਨੋਟਿਸ ਲੈਂਦਿਆਂ ਜਾਂਚ ਬਿਊਰੋ ਦੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਇਸ ਸਬੰਧੀ ਇੱਕ ਹਫ਼ਤੇ ਦੇ ਅੰਦਰ-ਅੰਦਰ ਕਾਰਵਾਈ ਰਿਪੋਰਟ ਤਲਬ ਕੀਤੀ ਹੈ।

ਚੇਅਰਪਰਸਨ ਨੇ ਸਪੱਸ਼ਟ ਕੀਤਾ ਕਿ ਸੋਸ਼ਲ ਮੀਡੀਆ ‘ਤੇ ਸਸਤੀ ਪ੍ਰਸਿੱਧੀ ਹਾਸਲ ਕਰਨ ਲਈ ਅਜਿਹੇ ਇਤਰਾਜ਼ਯੋਗ ਮੀਮ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਮਰਿਆਦਾਵਾਂ ਭੁੱਲ ਕੇ ਅਜਿਹੇ ਤਰੀਕੇ ਅਪਣਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਵੀ ਇਸੇ ਮੀਮ ਦੇ ਆਧਾਰ ‘ਤੇ ਇੱਕ ਵੀਡੀਓ ਬਣਾਈ ਸੀ, ਜਿਸ ਤੋਂ ਬਾਅਦ ਇਹ ਮਾਮਲਾ ਹੋਰ ਚਰਚਾ ਵਿੱਚ ਆ ਗਿਆ।

ਵਾਇਰਲ ਵੀਡੀਓ ਵਿੱਚ ਇੱਕ ਔਰਤ ਗੁੱਸੇ ਵਿੱਚ ਇਤਰਾਜ਼ਯੋਗ ਟਿੱਪਣੀਆਂ ਕਰਦਿਆਂ “ਕ੍ਰਿਸ਼ਨ ਤੂੰ ਗੋਲੀਆਂ ਵੇਚਦਾ ਹੈਂ” ਅਤੇ ਐਸ.ਐਚ.ਓ. (SHO) ਦਾ ਜ਼ਿਕਰ ਕਰਦੀ ਸੁਣਾਈ ਦੇ ਰਹੀ ਹੈ। ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਬਿਊਰੋ ਨੂੰ ਈਮੇਲ ਰਾਹੀਂ ਨੋਟਿਸ ਦੀ ਕਾਪੀ ਭੇਜ ਦਿੱਤੀ ਹੈ ਤਾਂ ਜੋ ਇਸ ਦੇ ਪਿੱਛੇ ਦੇ ਤੱਥਾਂ ਅਤੇ ਮਹਿਲਾ ਦੀ ਮਰਿਆਦਾ ਨਾਲ ਜੁੜੇ ਪਹਿਲੂਆਂ ਦੀ ਪੜਤਾਲ ਕੀਤੀ ਜਾ ਸਕੇ।

Read More : 4 ਕਿਲੋ ਹੈਰੋਇਨ ਅਤੇ ਅਸਲੇ ਸਮੇਤ ਸਰਪੰਚ ਤੇ ਉਸਦੇ 2 ਸਾਥੀ ਗ੍ਰਿਫ਼ਤਾਰ

Leave a Reply

Your email address will not be published. Required fields are marked *