ਤਰਨ ਤਾਰਨ, 6 ਅਕਤੂਬਰ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ ਜ਼ਿਲਾ ਤਰਨ ਤਾਰਨ ‘ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਲਈ ਜਾਰੀ ਕੀਤੇ ਪ੍ਰੋਗਰਾਮ ਮੁਤਾਬਕ 13 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਚੋਣ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਤਾਰੀਖ਼ 21 ਅਕਤੂਬਰ ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ, ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਤਾਰੀਖ਼ 24 ਅਕਤੂਬਰ 2025 ਹੈ।
ਸਿਬਿਨ ਸੀ ਨੇ ਦੱਸਿਆ ਕਿ 11 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 14 ਨਵੰਬਰ 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਕਤੂਬਰ ਤੋਂ ਲੈ ਕੇ 21 ਅਕਤੂਬਰ ਤੱਕ ਕਿਸੇ ਵੀ ਕੰਮਕਾਰ ਵਾਲੇ ਦਿਨ ਭਰੇ ਜਾ ਸਕਣਗੇ। ਸਿਰਫ 19 ਅਕਤੂਬਰ 2025 ਐਤਵਾਰ ਅਤੇ 20 ਅਕਤੂਬਰ 2025 ਦੀਵਾਲੀ ਨੂੰ ਛੁੱਟੀ ਵਾਲੇ ਦਿਨ ਪੱਤਰ ਦਾਖਿਲ ਨਹੀਂ ਕੀਤੇ ਜਾ ਸਕਣਗੇ।
Read More : ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਕੀਤੀ ਸਮਰਪਿਤ