Gangster injured

ਪੁਲਿਸ ਨਾਲ ਮੁਕਾਬਲੇ ’ਚ ਲੋੜੀਂਦਾ ਗੈਂਗਸਟਰ ਜ਼ਖ਼ਮੀ

ਗੈਂਗਸਟਰ ਵੱਲੋਂ ਕੀਤੀ ਗਈ ਗੋਲੀਬਾਰੀ ‘ਚ 2 ਨੌਜਵਾਨ ਗੰਭੀਰ ਜ਼ਖਮੀ

ਅੰਮ੍ਰਿਤਸਰ, 16 ਅਗਸਤ : ਜ਼ਿਲਾ ਅੰਮ੍ਰਿਤਸਰ ਦੇ ਕਸਬਾ ਛੇਹਰਟਾ ਇਲਾਕੇ ਦੀ ਧੱਕਾ ਕਲੋਨੀ ‘ਚ ਅੱਜ ਰਾਤ ਗੈਂਗਵਾਰ ਦੀ ਸੰਭਾਵਨਾ ਨੂੰ ਪੁਲਿਸ ਨੇ ਆਪਣੀ ਮੁਸਤੈਦੀ ਨਾਲ ਨਾਕਾਮ ਕਰ ਦਿੱਤਾ। ਮੌਕੇ ‘ਤੇ ਪੁੱਜੀ ਪੁਲਿਸ ਨੇ ਕਈ ਗੰਭੀਰ ਮਾਮਲਿਆਂ ‘ਚ ਲੋੜੀਂਦੇ ਗੈਂਗਸਟਰ ਨਿਖਿਲ ਚਾਹਲ ਉਰਫ ਗਵਾਲਾ ਨੂੰ ਕਾਬੂ ਕਰ ਲਿਆ।

ਨਿਖਿਲ ਵੱਲੋਂ ਕੀਤੀ ਗਈ ਗੋਲੀਬਾਰੀ ‘ਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਪੁਲਿਸ ਮੁਕਾਬਲੇ ਦੌਰਾਨ ਨਿਖਿਲ ਚਾਹਲ ਦੀ ਲੱਤ ‘ਚ ਗੋਲੀ ਲੱਗੀ, ਜਿਸ ਕਾਰਨ ਉਸ ਨੂੰ ਵੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਪੁਲਿਸ ਨੇ ਮੌਕੇ ‘ਤੇ 6 ਖੋਲ ਵੀ ਬਰਾਮਦ ਕੀਤੇ ਹਨ। ਨਿਖਿਲ ਚਾਹਲ ਨੇ ਪੁਲਿਸ ‘ਤੇ ਅੰਨੇਵਾਹ ਗੋਲੀਆਂ ਚਲਾਈਆਂ ਪਰ ਪੁਲਿਸ ਨੇ ਸਥਿਤੀ ‘ਤੇ ਕਾਬੂ ਪਾ ਲਿਆ। ਇਲਾਕੇ ‘ਚ ਹਾਲਾਤ ਨੂੰ ਦੇਖਦੇ ਹੋਏ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਜਾਂਚ ਜਾਰੀ ਹੈ।

Read More : ਵਿਧਾਇਕ ਪੰਡੋਰੀ ਦੇ ਜੱਦੀ ਘਰ ਦੀ ਕੰਧ ’ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ

Leave a Reply

Your email address will not be published. Required fields are marked *