ਚੰਡੀਗੜ੍ਹ, 27 ਅਕਤੂਬਰ : ‘ਯੁੱਧ ਨਸ਼ਿਆਂ ਵਿਰੁੱਧ’ ਨੂੰ 240ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਸੋਮਵਾਰ ਨੂੰ 280 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 51 ਐਫਆਈਆਰਜ਼ ਦਰਜ ਕਰਕੇ 56 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਸਮੱਗਲਰਾਂ ਦੀ ਗਿਣਤੀ 34,275 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 2 ਕਿੱਲੋ ਹੈਰੋਇਨ, 14 ਕਿੱਲੋ ਭੁੱਕੀ, 231 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਆਪਰੇਸ਼ਨ ਦੌਰਾਨ 51 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਟੀਮਾਂ ਨੇ ਸੂਬੇ ਭਰ ’ਚ 280 ਛਾਪੇ ਮਾਰੇ ਹਨ ਤੇ 289 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਗਈ। ਮੁਹਿੰਮ ਤਹਿਤ ਸੋਮਵਾਰ ਨੂੰ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਗਿਆ।
Read More : ਜਸਟਿਸ ਸੂਰਿਆਕਾਂਤ ਹੋਣਗੇ ਸੁਪਰੀਮ ਕੋਰਟ ਦੇ 53ਵੇਂ ਚੀਫ਼ ਜਸਟਿਸ
