drug smugglers

‘ਯੁੱਧ ਨਸ਼ਿਆਂ ਵਿਰੁੱਧ’ : 5 ਕਿੱਲੋ ਹੈਰੋਇਨ ਸਮੇਤ 66 ਨਸ਼ਾ ਸਮੱਗਲਰ ਕਾਬੂ

ਚੰਡੀਗੜ੍ਹ, 24 ਨਵੰਬਰ : ‘ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਸ ਨੇ 282 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ’ਚ 49 ਐੱਫ.ਆਈ.ਆਰਜ਼ ਦਰਜ ਕਰ ਕੇ 66 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 267 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,737 ਹੋ ਗਈ ਹੈ।

ਇਨ੍ਹਾਂ ਦੇ ਕਬਜ਼ੇ ’ਚੋਂ 5.1 ਕਿੱਲੋ ਹੈਰੋਇਨ, 1171 ਨਸ਼ੀਲੀਆਂ ਗੋਲੀਆਂ ਤੇ 4360 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। 800 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 282 ਥਾਵਾਂ ‘ਤੇ ਛਾਪੇਮਾਰੀ ਕੀਤੀ। ਨਾਲ ਹੀ 24 ਵਿਅਕਤੀਆਂ ਨੂੰ ਨਸ਼ਾ ਛੱਡਣ ਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Read More : ਕਾਰ-ਟਰੱਕ ਟੱਕਰ ’ਚ 2 ਨੌਜਵਾਨਾਂ ਦੀ ਮੌਤ, 3 ਜ਼ਖ਼ਮੀ, ਕਾਰ ਸੜ ਕੇ ਸੁਆਹ

Leave a Reply

Your email address will not be published. Required fields are marked *