ਚੰਡੀਗੜ੍ਹ, 8 ਜਨਵਰੀ : ‘ਯੁੱਧ ਨਸ਼ਿਆਂ ਵਿਰੁੱਧ’ ਮੁੁਹਿੰਮ ਦੇ 313ਵੇਂ ਦਿਨ ਪੰਜਾਬ ਪੁਲਸ ਨੇ ਵੀਰਵਾਰ ਨੂੰ 359 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ’ਚ 82 ਐਫਆਈਆਰਜ਼ ਦਰਜ ਕਰਕੇ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 313 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,691 ਹੋ ਗਈ ਹੈ।
ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 1.04 ਕਿੱਲੋਗ੍ਰਾਮ ਹੈਰੋਇਨ, 7 ਕਿੱਲੋ ਗਾਂਜਾ, 105 ਕੁਇੰਟਲ ਭੁੱਕੀ, 20,900 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 14,070 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 354 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
ਮੁਹਿੰਮ ਤਹਿਤ ਵੀਰਵਾਰ ਨੂੰ 58 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਗਿਆ।
Read More : ਹਿਮਾਚਲ ਪ੍ਰਦੇਸ਼ ਵਿਚ 200 ਸਾਲ ਪੁਰਾਣੇ ਮਹਿਲ ਨੂੰ ਲੱਗੀ ਅੱਗ
