Punjab-police

ਯੁੱਧ ਨਸ਼ਿਆਂ ਵਿਰੁੱਧ’ : 80 ਨਸ਼ਾ ਸਮੱਗਲਰ ਕਾਬੂ

ਚੰਡੀਗੜ੍ਹ, 19 ਜਨਵਰੀ : ‘ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਸ ਨੇ 262 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ’ਚ 80 ਐੱਫ.ਆਈ.ਆਰਜ਼ ਦਰਜ ਕਰ ਕੇ 57 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 324 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਸਮੱਗਲਰਾਂ ਦੀ ਗਿਣਤੀ 45,331 ਹੋ ਗਈ ਹੈ।

ਗ੍ਰਿਫ਼ਤਾਰ ਕੀਤੇ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 7 ਕਿੱਲੋ ਹੈਰੋਇਨ, 828 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5420 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਨਾਲ ਹੀ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Read More : ਧੁੱਪ ਸੇਕ ਰਹੀਆਂ ਭੈਣਾਂ ਛੱਤ ਸਮੇਤ ਹੇਠਾਂ ਡਿੱਗੀਆਂ

Leave a Reply

Your email address will not be published. Required fields are marked *