ਮੀਂਹ ਅਤੇ ਹਵਾਵਾਂ

ਅਗਲੇ 2 ਦਿਨ ਮੀਂਹ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ

ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਦਾ ਮਿਜਾਜ਼ ਵਿਗੜਿਆ

ਚੰਡੀਗੜ੍ਹ, 17 ਫਰਵਰੀ : ਮੌਸਮ ਵਿਭਾਗ ਨੇ ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਅਗਲੇ 48 ਘੰਟਿਆਂ ਲਈ ਮੀਂਹ ਦਾ ਅਲਰਟ (ਚਿਤਾਵਨੀ) ਜਾਰੀ ਕੀਤਾ ਹੈ।

ਵਿਭਾਗ ਅਨੁਸਾਰ ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਇਹ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।ਤੇਜ਼ ਧੁੱਪ ਤੋਂ ਬਾਅਦ ਹੁਣ ਮੀਂਹ ਪੈਣ ਨਾਲ ਦਿਨ ਦੇ ਤਾਪਮਾਨ ਵਿਚ ਗਿਰਾਵਟ ਆਵੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਵਿਗਿਆਨੀ ਡਾ. ਮਨਮੋਹਨ ਸਿੰਘ ਅਨੁਸਾਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਮੇਤ ਮਾਝਾ ਤੇ ਦੋਆਬਾ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਗਰਜ-ਚਮਕ ਦੇ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਫ਼ਸਲਾਂ ਨੂੰ ਪਾਣੀ ਦੇਣ ਵੇਲੇ ਮੌਸਮ ਦਾ ਖ਼ਿਆਲ ਰੱਖਣ। ਕਈ ਥਾਵਾਂ ‘ਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜਿਸ ਕਾਰਨ ਕੱਚੇ ਮਕਾਨਾਂ ਅਤੇ ਦਰੱਖਤਾਂ ਨੂੰ ਨੁਕਸਾਨ ਪਹੁੰਚਣ ਦਾ ਡਰ ਹੈ।

ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਨੇ ਦੱਸਿਆ ਕਿ ਇਹ ਮੀਂਹ ਫ਼ਸਲਾਂ ਲਈ ਕਾਫ਼ੀ ਫ਼ਾਇਦੇਮੰਦ ਸਾਬਤ ਹੋ ਸਕਦਾ ਹੈ, ਪਰ ਤੇਜ਼ ਹਵਾਵਾਂ ਕਾਰਨ ਨੁਕਸਾਨ ਦੀ ਚਿੰਤਾ ਵੀ ਬਣੀ ਹੋਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖ਼ਰਾਬ ਮੌਸਮ ਦੌਰਾਨ ਦਰੱਖਤਾਂ ਜਾਂ ਬਿਜਲੀ ਦੇ ਖੰਭਿਆਂ ਹੇਠਾਂ ਖੜ੍ਹੇ ਹੋਣ ਤੋਂ ਬਚਿਆ ਜਾਵੇ।

Read More : ਮਸਤੂਆਣਾ ਸਾਹਿਬ ਵਿਖੇ ਉੱਤਰੀ ਖੇਤਰ ਦੀਆਂ ਯੂਨੀਵਰਸਿਟੀਆਂ ਦੇ ਹੈਂਡਬਾਲ ਮੁਕਾਬਲੇ ਸ਼ੁਰੂ

Leave a Reply

Your email address will not be published. Required fields are marked *