ਅੰਮ੍ਰਿਤਸਰ, 27 ਅਗਸਤ : ਜ਼ਿਲਾ ਅੰਮ੍ਰਿਤਸਰ ਵਿਚ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਰਾਵੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ। ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
‘ਆਪ’ ਆਗੂ ਸੋਨੀਆ ਮਾਨ ਵੀ ਐੱਨ. ਡੀ. ਆਰ. ਐੱਫ ਟੀਮਾਂ, ਡੀ. ਸੀ ਅਤੇ ਹੋਰ ਅਧਿਕਾਰੀਆਂ ਨਾਲ ਕਿਸ਼ਤੀਆਂ ’ਤੇ ਸਵਾਰ ਹੋਏ ਅਤੇ ਲੋਕਾਂ ਦੇ ਬਚਾਅ ਕਾਰਜਾਂ ਵਿੱਚ ਲੱਗੇ ਰਹੇ।
Read More : ਹੜ੍ਹ ਪ੍ਰਭਾਵਿਤ ਖੇਤਰਾਂ ਦਾ ਮੰਤਰੀ ਕਟਾਰੂਚੱਕ ਨੇ ਕੀਤਾ ਦੌਰਾ, ਰਾਹਤ ਕਾਰਜ ਜਾਰੀ