Bhagwant Mann

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ’ਚ ਧੱਕਣ ਵਾਲਿਆਂ ਨੂੰ ਬਖਸ਼ਾਂਗੇ ਨਹੀਂ : ਭਗਵੰਤ ਮਾਨ

ਅਮਰਗੜ੍ਹ ਤੇ ਅਹਿਮਦਗੜ੍ਹ ’ਚ ਬਣਾਏ ਦੋ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

 ਮਲੇਰਕੋਟਲਾ, 18 ਜੁਲਾਈ : ਜ਼ਿਲਾ ਮਲੇਰਕੋਟਲਾ ਤੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਪੈਂਦੇ ਇਲਾਕਾ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਭਗਵੰਤ ਸਿੰਘ ਮਾਨ ਵਲੋਂ ਅੱਜ ਦੋ ਨਵੇਂ ਬਣਾਏ ਗਏ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰ ਕੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ।

ਇਸ ਮੌਕੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਨੇ ਅਮਰਗੜ੍ਹ ਅਨਾਜ ਮੰਡੀ ਵਿਖੇ ਇਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਹਿਲਾਂ ਕਚਹਿਰੀਆਂ ’ਚ ਖੱਜਲ ਖੁਆਰੀ ਹੁੰਦੀ ਸੀ। ਲੋਕਾਂ ਦੀ ਖੱਜਲ ਖੁਆਰੀ ਘੱਟ ਕਰ ਰਹੇ ਹਾਂ। ਸਿਸਟਮ ਨੂੰ ਠੀਕ ਕਰਨ ’ਚ ਸਮਾਂ ਤਾਂ ਲੱਗਿਆ ਪਰ ਗੱਡੀ ਲੀਹ ਤੇ ਆ ਗਈ ਹੈ। ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਹੇਠ ਇਲਾਕੇ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਵਲੋਂ ਉਦਘਾਟਨ ਕੀਤਾ ਗਿਆ ਹੈ। 

ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਨੇ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕੀਤੀ ਗਈ ਹੈ। ਪੰਜਾਬ ’ਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਵੱਡੇ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ’ਚ ਧੱਕਣ ਵਾਲਿਆਂ ਨੂੰ ਬਖਸ਼ਾਂਗੇ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੱਥੇ ’ਤੇ ਕਲੰਕ ਲੱਗ ਗਿਆ ਕਿ ਇਹ ਤਾਂ ਨਸ਼ੇੜੀ ਹਨ। 

ਇਸ ਮੌਕੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਅਮਰਗੜ੍ਹ, ਵਿਧਾਇਕ ਮਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਡਿਪਟੀ ਕਮਿਸ਼ਨਰ ਮਲੇਰਕੋਟਲਾ, ਐਸ.ਐਸ.ਪੀ. ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਸਨ।

Leave a Reply

Your email address will not be published. Required fields are marked *