Chief Minister Bhagwant Mann

ਪਵਿੱਤਰ ਸ਼ਹਿਰਾਂ ’ਚ ਦੇਵਾਂਗੇ ਹਰ ਤਰ੍ਹਾਂ ਦੀ ਸਹੂਲਤ : ਭਗਵੰਤ ਮਾਨ

ਚੰਡੀਗੜ੍ਹ, 21 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਕੇ ਇਤਿਹਾਸਕ ਫ਼ੈਸਲਾ ਲਿਆ ਹੈ। ਇਹ ਐਲਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਰਾਜ ਪੱਧਰੀ ਸਮਾਗਮ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਕੀਤਾ ਗਿਆ ਸੀ। ਸਰਕਾਰ ਇਨ੍ਹਾਂ ਪਵਿੱਤਰ ਸ਼ਹਿਰਾਂ ’ਚ ਆਉਣ ਵਾਲੇ ਸ਼ਰਧਾਲੂਆਂ ਲਈ ਸਾਰੀਆਂ ਜ਼ਰੂਰੀ ਸਹੂਲਤਾਂ ਯਕੀਨੀ ਬਣਾਵੇਗੀ।

ਉਨ੍ਹਾਂ ਕਿਹਾ ਕਿ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਇਨ੍ਹਾਂ ਸ਼ਹਿਰਾਂ ’ਚ ਈ-ਰਿਕਸ਼ਾ, ਮਿੰਨੀ-ਬੱਸਾਂ ਤੇ ਹੋਰ ਜਨਤਕ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਸਮੇਤ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੁਨੀਆ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਤੇ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਪਵਿੱਤਰ ਸ਼ਹਿਰਾਂ ’ਚ ਹੁਣ ਸਖ਼ਤ ਨਿਯਮ ਲਾਗੂ ਹੋਣਗੇ।

ਉਨ੍ਹਾਂ ਭਰੋਸਾ ਦਿਵਾਉਂਦਿਆਂ ਕਿਹਾ ਕਿ ਇਹ ਫ਼ੈਸਲਾ ਇਨ੍ਹਾਂ ਸਥਾਨਾਂ ਦੀ ਪਵਿੱਤਰਤਾ ਦੇ ਮੱਦੇਨਜ਼ਰ ਲਿਆ ਗਿਆ ਹੈ ਤੇ ਹੁਣ ਇਨ੍ਹਾਂ ਤਿੰਨੋਂ ਸ਼ਹਿਰਾਂ ’ਚ ਮਾਸ, ਸ਼ਰਾਬ, ਤੰਬਾਕੂ ਤੇ ਕਿਸੇ ਵੀ ਨਸ਼ੀਲੇ ਪਦਾਰਥ ਦੀ ਵਿਕਰੀ ’ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।

ਇਨ੍ਹਾਂ ਸ਼ਹਿਰਾਂ ਦੇ ਸਮੁੱਚੇ ਤੇ ਢੁਕਵੇਂ ਵਿਕਾਸ ਨੂੰ ਯਕੀਨੀ ਬਣਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਹ ਸ਼ਹਿਰ ਸਿਰਫ਼ ਰੂਹਾਨੀਅਤ ਦਾ ਕੇਂਦਰ ਨਹੀਂ ਸਗੋਂ ਸਾਡੀ ਸੱਭਿਆਚਾਰਕ ਵਿਰਾਸਤ ਦਾ ਸ਼ਾਨਾਮੱਤਾ ਪ੍ਰਤੀਕ ਵੀ ਹਨ। ਇਨ੍ਹਾਂ ਨੂੰ ਪਵਿੱਤਰ ਸ਼ਹਿਰ ਐਲਾਨਣ ਦਾ ਫ਼ੈਸਲਾ ਬਹੁਤ ਪਹਿਲਾਂ ਲਾਗੂ ਹੋ ਜਾਣਾ ਚਾਹੀਦਾ ਸੀ।

Read More : ਪੰਥ ਦੇ ਨਾਂ ‘ਤੇ ਸਿਆਸਤ ਕਰਨ ਵਾਲਿਆਂ ਨੇ ਜੋ ਨਹੀਂ ਕੀਤਾ, ਉਹ ਮਾਨ ਨੇ ਕਰ ਦਿਖਾਇਆ : ਧਾਲੀਵਾਲ

Leave a Reply

Your email address will not be published. Required fields are marked *