rain-alert

ਪੰਜਾਬ ਵਿਚ ਮੌਸਮ ਦਾ ਮਿਜ਼ਾਜ ਬਦਲਿਆ: ਮੀਂਹ ਅਤੇ ਗੜ੍ਹੇਮਾਰੀ ਦਾ ਅਲਰਟ

ਅਗਲੇ ਦੋ ਦਿਨਾਂ ਤੱਕ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ;

ਚੰਡੀਗੜ੍ਹ, 18 ਮਾਰਚ : ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਚਿਤਾਵਨੀ ਅਨੁਸਾਰ ਪੰਜਾਬ ਦੇ ਕਈ ਹਿੱਸਿਆਂ ਵਿਚ ਆਉਣ ਵਾਲੇ ਦੋ ਦਿਨਾਂ ਦੌਰਾਨ ਮੌਸਮ ਵਿਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ। ਵਿਭਾਗ ਨੇ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਤੇਜ਼ ਹਵਾਵਾਂ, ਗਰਜ-ਚਮਕ ਅਤੇ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਜਤਾਈ ਹੈ।

ਮੌਸਮ ਵਿਚ ਆਏ ਇਸ ਅਚਾਨਕ ਬਦਲਾਅ ਕਾਰਨ ਪਿਛਲੇ ਕੁਝ ਦਿਨਾਂ ਤੋਂ ਵਧ ਰਹੇ ਤਾਪਮਾਨ ਵਿਚ ਗਿਰਾਵਟ ਆਵੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ ਇਹ ਬਦਲਾਅ ਖੇਤੀਬਾੜੀ ਸੈਕਟਰ ਲਈ ਚਿੰਤਾਜਨਕ ਸਾਬਤ ਹੋ ਸਕਦਾ ਹੈ। ਮਾਹਿਰਾਂ ਅਨੁਸਾਰ ਇਸ ਸਮੇਂ ਖੇਤਾਂ ਵਿਚ ਪੱਕਣ ਦੀ ਕਗਾਰ ‘ਤੇ ਖੜ੍ਹੀਆਂ ਫਸਲਾਂ ਲਈ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨੁਕਸਾਨਦੇਹ ਹੋ ਸਕਦੀ ਹੈ।

ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੌਸਮ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਲੋੜੀਂਦੇ ਕਦਮ ਚੁੱਕਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਆਉਣ ਵਾਲੇ ਘੰਟਿਆਂ ਵਿਚ ਹੋਰ ਸਪਸ਼ਟ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

Read More : ਸੀਜੀਸੀ ਯੂਨੀਵਰਸਿਟੀ ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

Leave a Reply

Your email address will not be published. Required fields are marked *