ਅਸੀਂ ਕਰਮਾਂ ਵਾਲੇ ਹਾਂ ਜੋ ਗੁਰੂ ਜੀ ਦੇ ਸ਼ਹੀਦੀ ਸ਼ਤਾਬਦੀ ਮੌਕੇ ਨਗਰ ਕੀਰਤਨ ’ਚ ਹਾਜ਼ਰੀ ਭਰਨ ਦਾ ਮੌਕਾ ਮਿਲਿਆ : ਵਿਜੈ ਇੰਦਰ ਸਿੰਗਲਾ
ਸੰਗਰੂਰ, 30 ਅਕਤੂਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾਂ ਸ਼ਤਾਬਦੀ ਦੇ ਸਬੰਧ ’ਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਦਾ ਅੱਜ ਸੰਗਰੂਰ ਵਿਖੇ ਪੁੱਜਣ ’ਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਵਾਗਤ ਕੀਤਾ ਗਿਆ। ਸਿੰਗਲਾ ਦੇ ਹਰੀਪੁਰਾ ਸਥਿਤ ਨਿਵਾਸ ਸਥਾਨ ਨੇੜੇ ਵੱਡੀ ਗਿਣਤੀ ’ਚ ਸਥਾਨਕ ਆਗੂ ਅਤੇ ਵਲੰਟੀਅਰ ਵੀ ਉਨ੍ਹਾਂ ਦੇ ਨਾਲ ਇਸ ਮੌਕੇ ਭਾਰੀ ਗਿਣਤੀ ਵਿਚ ਨਤਮਤਸਕ ਹੋਣ ਲਈ ਮੌਜ਼ੂਦ ਰਹੇ।
ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਮੂਹ ਸੰਗਤ ਵਿਚ ਨਗਰ ਕੀਰਤਨ ਨੂੰ ਲੈ ਕੇ ਭਰਵਾਂ ਉਤਸ਼ਾਹ ਹੈ, ਕਿਉਂਕਿ ਅਜਿਹੇ ਦਿਹਾੜੇ ਸ਼ਤਾਬਦੀਆਂ ਬਾਅਦ ਹੀ ਆਉਂਦੇ ਹਨ ਅਤੇ ਅਸੀਂ ਸਾਰੇ ਕਰਮਾਂ ਵਾਲੇ ਹਾਂ, ਜੋ ਗੁਰੂ ਸਾਹਿਬਾਨ ਨੇ ਸਾਨੂੰ ਇਸ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਦੇ ਦਰਸ਼ਨ ਦੀਦਾਰ ਕਰਨ ਅਤੇ ਨਤਮਸਤਕ ਹੋਣ ਦਾ ਸੁਭਾਗ ਬਖਸ਼ਿਆ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਸਦਭਾਵਨਾ ਖ਼ਾਤਰ ਆਪਣੇ ਜੀਵਨ ਦਾ ਬਲਿਦਾਨ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਹਿੰਦ ਦੀ ਚਾਦਰ ਵੀ ਕਿਹਾ ਜਾਂਦਾ ਹੈ। ਸਾਨੂੰ ਸਾਰਿਆਂ ਨੂੰ ਗੁਰੂ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਧਾਰਦੇ ਹੋਏ ਧਾਰਮਿਕ ਸਦਭਾਵਨਾ, ਏਕਤਾ ਅਤੇ ਆਪਸੀ ਮਿਲਵਰਤਣ ਬਣਾਕੇ ਰੱਖਣਾ ਚਾਹੀਦਾ ਹੈ ਤਾਂ ਜੋ ਸਮਾਜ ’ਚ ਆਪਸੀ ਭਾਈਚਾਰਾ ਮਜ਼ਬੂਤ ਬਣਿਆ ਰਹੇ।
Read More : ਅਮਨ ਅਰੋੜਾ ਤੇ ਤਰੁਨਪ੍ਰੀਤ ਸੌਂਦ ਨੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਟੇਕਿਆ ਮੱਥਾ

