ਸੁਰੱਖਿਆ ਤੇ ਸਪਲਾਈ ਯੋਜਨਾਵਾਂ ਦੀ ਹੋਵੇਗੀ ਸਮੀਖਿਆ; ਸਰਕਾਰ ਨੇ ਕਿਹਾ—ਦੇਸ਼ ਕੋਲ 60 ਦਿਨਾਂ ਦਾ ਤੇਲ ਤੇ ਗੈਸ ਭੰਡਾਰ ਮੌਜੂਦ
ਨਵੀਂ ਦਿੱਲੀ, 27 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ’ਤੇ ਚੋਣਾਂ ਵਾਲੇ ਸੂਬਿਆਂ ਨੂੰ ਛੱਡ ਕੇ ਬਾਕੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪੱਛਮੀ ਏਸ਼ੀਆ ਸੰਘਰਸ਼ ਦੇ ਮੱਦੇਨਜ਼ਰ ਤਿਆਰੀਆਂ ਦੀ ਸਮੀਖਿਆ ਲਈ ਬੈਠਕ ਕਰਨਗੇ। ਸੂਤਰਾਂ ਅਨੁਸਾਰ, ਇਹ ਸੰਘਰਸ਼ 28 ਫਰਵਰੀ ਨੂੰ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਈਰਾਨ ’ਤੇ ਕੀਤੇ ਗਏ ਹਮਲੇ ਤੋਂ ਬਾਅਦ ਸ਼ੁਰੂ ਹੋਇਆ ਸੀ, ਜਿਸ ਦੇ ਜਵਾਬ ’ਚ ਈਰਾਨ ਨੇ ਵੀ ਖਾੜੀ ਦੇ ਗੁਆਂਢੀ ਦੇਸ਼ਾਂ ਅਤੇ ਇਜ਼ਰਾਈਲ ’ਤੇ ਜਵਾਬੀ ਕਾਰਵਾਈ ਕੀਤੀ ਹੈ।
ਪ੍ਰਧਾਨ ਮੰਤਰੀ 27 ਮਾਰਚ ਸ਼ਾਮ ਨੂੰ ਵੀਡੀਓ ਕਾਨਫਰੰਸ ਰਾਹੀਂ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਇਸ ਬੈਠਕ ਦਾ ਮੁੱਖ ਮਕਸਦ ‘ਟੀਮ ਇੰਡੀਆ’ ਦੀ ਭਾਵਨਾ ਨਾਲ ਯਤਨਾਂ ’ਚ ਤਾਲਮੇਲ ਯਕੀਨੀ ਬਣਾਉਣਾ ਹੈ। ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਤਾਮਿਲਨਾਡੂ, ਪੱਛਮੀ ਬੰਗਾਲ, ਅਸਾਮ, ਕੇਰਲ ਅਤੇ ਪੁਡੂਚੇਰੀ ਦੇ ਮੁੱਖ ਮੰਤਰੀ ਇਸ ’ਚ ਸ਼ਾਮਲ ਨਹੀਂ ਹੋਣਗੇ, ਪਰ ਮੰਤਰਾਲਾ ਸਕੱਤਰੇਤ ਇਨ੍ਹਾਂ ਰਾਜਾਂ ਦੇ ਮੁੱਖ ਸਕੱਤਰਾਂ ਨਾਲ ਵੱਖਰੀ ਬੈਠਕ ਕਰੇਗਾ।
ਪੈਟਰੋਲੀਅਮ ਮੰਤਰਾਲਾ ਅਨੁਸਾਰ, ਦੇਸ਼ ਦੇ ਸਾਰੇ ਪੈਟਰੋਲ ਪੰਪਾਂ ’ਤੇ ਲੋੜੀਂਦਾ ਸਟਾਕ ਹੈ ਅਤੇ ਉਹ ਆਮ ਵਾਂਗ ਕੰਮ ਕਰ ਰਹੇ ਹਨ। ਕਿਸੇ ਵੀ ਤਰ੍ਹਾਂ ਦੀ ਰਾਸ਼ਨਿੰਗ ਨਹੀਂ ਕੀਤੀ ਜਾ ਰਹੀ ਅਤੇ ਅਗਲੇ ਦੋ ਮਹੀਨਿਆਂ ਲਈ ਕੱਚੇ ਤੇਲ ਦੀ ਸਪਲਾਈ ਪਹਿਲਾਂ ਹੀ ਯਕੀਨੀ ਬਣਾਈ ਜਾ ਚੁੱਕੀ ਹੈ।
Read More : ਪੰਜਾਬ ਯੂਨੀਵਰਸਿਟੀ ਗੋਲੀਬਾਰੀ ਕਾਂਡ : ਬੰਬੀਹਾ ਗਰੁੱਪ ਦਾ ਮੁੱਖ ਸ਼ੂਟਰ ਕਾਬੂ
