ਕਿਹਾ-ਪ੍ਰਧਾਨ ਮੰਤਰੀ ਦੇ ਦੌਰੇ ਨੂੰ 50 ਦਿਨ ਹੋ ਗਏ
ਚੰਡੀਗੜ੍ਹ, 29 ਅਕਤੂਬਰ : ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ’ਤੇ ਹੜ੍ਹ ਪ੍ਰਭਾਵਿਤ ਪੰਜਾਬ ਪ੍ਰਤੀ ਪੂਰੀ ਤਰ੍ਹਾਂ ਉਦਾਸੀਨਤਾ ਵਾਲਾ ਰਵੱਈਆ ਅਪਣਾਉਣ ਦਾ ਦੋਸ਼ ਲਾਇਆ। ਉਨ੍ਹਾਂ ਨੇ 9 ਸਤੰਬਰ ਨੂੰ ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਐਲਾਨੇ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ 50 ਦਿਨ ਹੋ ਗਏ ਹਨ, ਉਨ੍ਹਾਂ ਨੇ ਤਬਾਹੀ ਦਾ ਹਵਾਈ ਸਰਵੇਖਣ ਕੀਤਾ ਤੇ ਫ਼ਸਲਾਂ, ਪਸ਼ੂਆਂ, ਘਰਾਂ ਅਤੇ ਬੁਨਿਆਦੀ ਢਾਂਚੇ ਦੇ ਵੱਡੇ ਨੁਕਸਾਨ ਨੂੰ ਸਵੀਕਾਰ ਕੀਤਾ। ਉਨ੍ਹਾਂ ਨੇ 1,600 ਕਰੋੜ ਰੁਪਏ ਦੀ ਰਾਹਤ ਦਾ ਵਾਅਦਾ ਕੀਤਾ ਸੀ ਪਰ ਅੱਜ ਤੱਕ ਇਕ ਵੀ ਰੁਪਇਆ ਪੰਜਾਬ ਤੱਕ ਨਹੀਂ ਪਹੁੰਚਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 13,000 ਕਰੋੜ ਰੁਪਏ ਦੇ ਕੁੱਲ ਨੁਕਸਾਨ ਦਾ ਅਨੁਮਾਨ ਲਾਉਣ ਵਾਲਾ ਇਕ ਵਿਸਥਾਰਤ ਮੈਮੋਰੰਡਮ ਸੌਂਪਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਖ਼ੁਦ ਪ੍ਰਧਾਨ ਮੰਤਰੀ ਦੁਆਰਾ ਜਨਤਕ ਤੌਰ ’ਤੇ ਕੀਤੀ ਗਈ ਰਕਮ ਵੀ ਜਾਰੀ ਨਹੀਂ ਕੀਤੀ ਹੈ। ਦੁਨੀਆ ਮੰਗਲ ਗ੍ਰਹਿ ’ਤੇ ਪਹੁੰਚ ਗਈ ਹੈ ਪਰ ਪ੍ਰਧਾਨ ਮੰਤਰੀ ਦੇ ਵਾਅਦੇ ਅਨੁਸਾਰ 1,600 ਕਰੋੜ ਰੁਪਏ ਅਜੇ ਤੱਕ ਪੰਜਾਬ ਨਹੀਂ ਪਹੁੰਚੇ।
Read More : ਪੰਜਾਬ ਸਰਕਾਰ ਨੇ ਸੂਬੇ ਦਾ ਟ੍ਰੀ ਕਵਰ 177.22 ਵਰਗ ਕਿਲੋਮੀਟਰ ਵਧਾਇਆ : ਆਪ
