ਮਾਨ ਸਰਕਾਰ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ ਜਾਂ ਡੋਨਾਲਡ ਟਰੰਪ : ਮਾਨ

ਮੁੱਖ ਮੰਤਰੀ ਦਾ ਕੇਂਦਰ ਸਰਕਾਰ ’ਤੇ ਤਿੱਖਾ ਵਿਅੰਗ; ਪੁੱਛਿਆ- ਕੀ ਭਾਰਤ ਨੂੰ ਵ੍ਹਾਈਟ ਹਾਊਸ ਤੋਂ ਚਲਾਇਆ ਜਾ ਰਿਹਾ ਹੈ?

ਚੰਡੀਗੜ੍ਹ, 7 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ’ਤੇ ਵਿਅੰਗ ਕਰਦਿਆਂ ਸਵਾਲ ਕੀਤਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ ਜਾਂ ਡੋਨਾਲਡ ਟਰੰਪ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਆਪਣੇ-ਆਪ ਨੂੰ ਵਿਸ਼ਵ ਗੁਰੂ ਕਹਿੰਦਾ ਹੈ, ਪਰ ਦੂਜੇ ਪਾਸੇ ਅਮਰੀਕਾ ਭਾਰਤ ਨੂੰ ਫ਼ਰਮਾਨ ਜਾਰੀ ਕਰਦਾ ਹੈ ਕਿ ਉਸ ਨੂੰ ਇਕ ਮਹੀਨਾ ਰੂਸ ਤੋਂ ਤੇਲ ਖ਼ਰੀਦਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ।

ਉਨ੍ਹਾਂ ਸਵਾਲ ਉਠਾਇਆ ਕਿ ਕੀ ਭਾਰਤ ਨੂੰ ਵ੍ਹਾਈਟ ਹਾਊਸ ਤੋਂ ਚਲਾਇਆ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਅਮਰੀਕਾ ਕੋਲ ਪ੍ਰਧਾਨ ਮੰਤਰੀ ਦੀ ਅਜਿਹੀ ਕਿਹੜੀ ਕਮਜ਼ੋਰੀ ਹੈ, ਜਿਸ ਕਾਰਨ ਉਹ ਅਮਰੀਕਾ ਦੇ ਦਬਾਅ ਹੇਠ ਹਨ, ਇਸ ਦਾ ਜਵਾਬ ਪ੍ਰਧਾਨ ਮੰਤਰੀ ਨੂੰ ਦੇਣਾ ਚਾਹੀਦਾ ਹੈ। ਮਾਨ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਦੀ ਹਰ ਗੱਲ ਨੂੰ ਕਿਉਂ ਮੰਨ ਰਹੇ ਹਨ, ਸਮੁੱਚਾ ਦੇਸ਼ ਇਸ ਗੱਲ ਨੂੰ ਜਾਣਨ ਲਈ ਉਤਸੁਕ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਪ੍ਰਭੂਸੱਤਾ ਅਤੇ ਫ਼ੈਸਲੇ ਲੈਣ ਦੀ ਆਜ਼ਾਦੀ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਮੁੱਖ ਮੰਤਰੀ ਨੇ ਵਿਦੇਸ਼ੀ ਦਬਾਅ ਹੇਠ ਲਏ ਜਾ ਰਹੇ ਫ਼ੈਸਲਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ।

Read More : ਐੱਸ.ਬੀ.ਆਈ. ਦੀ ਬਰਾਂਚ ’ਚ ਲੱਗੀ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ ਸੜ ਕੇ ਸੁਆਹ

Leave a Reply

Your email address will not be published. Required fields are marked *