ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ’ਚ ਮਨਾਏ ਜਾਂਦੇ ਇਤਿਹਾਸਕ ਜੋੜ ਮੇਲਾ ਮਾਘੀ ਸਬੰਧੀ ਵੱਡੀ ਗਿਣਤੀ ’ਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। ਇਸ ਦੌਰਾਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ। ਮਾਘੀ ਸਬੰਧੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੋਈ। ਇਸ ਦੌਰਾਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਨੂੰ ਭਾਈ ਮਹਾਂ ਸਿੰਘ ਤੇ ਮਾਤਾ ਭਾਗ ਕੌਰ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਅੱਜ ਦੇ ਯੁੱਗ ’ਚ ਪ੍ਰਤੱਖ ਨੂੰ ਛੱਡ ਸੋਸ਼ਲ ਮੀਡੀਆ ’ਤੇ ਜ਼ਿਆਦਾ ਵਿਸ਼ਵਾਸ ਕਰਨਾ ਗਲਤ ਰੁਝਾਨ ਚੱਲ ਰਿਹਾ ਹੈ। ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ।
ਇਸ ਦੌਰਾਨ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਥਾਂ ਥਾਂ ਕੀਤੀ ਨਾਕਾਬੰਦੀ ਕਾਰਨ ਸੰਗਤ ਨੂੰ ਪ੍ਰੇਸ਼ਾਨੀ ਆ ਰਹੀ ਹੈ। ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਸੰਗਤਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। 328 ਸਰੂਪਾਂ ਦੇ ਮਾਮਲੇ ’ਚ ਐੱਸ.ਆਈ.ਟੀ. ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।
Read More : ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਤੋਂ ਦਿੱਤਾ ਅਸਤੀਫ਼ਾ
