jago

ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਦੇ ਐਲਾਨ ਮਗਰੋਂ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ

ਚੰਡੀਗੜ੍ਹ, 14 ਮਾਰਚ : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਐਲਾਨ ਤੋਂ ਬਾਅਦ ਪੂਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਹੈ। ਆਮ ਆਦਮੀ ਪਾਰਟੀ ਅਨੁਸਾਰ ਇਸ ਫੈਸਲੇ ਨਾਲ ਲੱਖਾਂ ਔਰਤਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਆ ਗਈ ਹੈ। ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਔਰਤਾਂ ਨੇ ਢੋਲ ਵਜਾ ਕੇ ਅਤੇ ਜਾਗੋ ਕੱਢ ਕੇ ਇਸ ਫੈਸਲੇ ਦਾ ਸਵਾਗਤ ਕੀਤਾ।

ਇਸ ਨਵੀਂ ਯੋਜਨਾ ਦੇ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ ₹1,000 ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ ₹1,500 ਦਿੱਤੇ ਜਾਣਗੇ। ਇਹ ਪੈਸਾ ਸਿੱਧਾ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਭੇਜਿਆ ਜਾਵੇਗਾ ਤਾਂ ਜੋ ਭ੍ਰਿਸ਼ਟਾਚਾਰ ਜਾਂ ਵਿਚੋਲਿਆਂ ਦੀ ਕੋਈ ਗੁੰਜਾਇਸ਼ ਨਾ ਰਹੇ।

ਔਰਤਾਂ ਨੇ ਇਸ ਤੋਹਫ਼ੇ ਲਈ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਘਰੇਲੂ ਖਰਚਿਆਂ ਵਿੱਚ ਵੱਡੀ ਮਦਦ ਮਿਲੇਗੀ। ਸਰਕਾਰ ਮੁਤਾਬਕ ਇਹ ਯੋਜਨਾ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ। ਹੁਣ ਔਰਤਾਂ ਆਪਣੀਆਂ ਛੋਟੀਆਂ-ਛੋਟੀਆਂ ਲੋੜਾਂ ਲਈ ਦੂਜਿਆਂ ‘ਤੇ ਨਿਰਭਰ ਨਹੀਂ ਰਹਿਣਗੀਆਂ।

Read More : ਚੰਡੀਗੜ੍ਹ ਨਗਰ ਨਿਗਮ ‘ਚ 116 ਕਰੋੜ ਦਾ ਘੁਟਾਲਾ; 2 ਮੁਲਾਜ਼ਮ ਮੁਅੱਤਲ

Leave a Reply

Your email address will not be published. Required fields are marked *