ਮੰਤਰੀ ਤੇ ਵਿਧਾਇਕ

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ : ਸਰਕਾਰ ਦੀਆਂ ਪ੍ਰਾਪਤੀਆਂ ਲੈ ਕੇ ਲੋਕਾਂ ਦੀ ਕਚਹਿਰੀ ਵਿਚ ਪਹੁੰਚੇ ਮੰਤਰੀ ਤੇ ਵਿਧਾਇਕ

ਇੱਕੋ ਦਿਨ 1000 ਪਿੰਡਾਂ ਤੇ ਵਾਰਡਾਂ ਵਿਚ ਜਨਤਕ ਮੁਹਿੰਮ; ਬਿਜਲੀ, ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਇਤਿਹਾਸਕ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਚੰਡੀਗੜ੍ਹ, 27 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਆਮ ਆਦਮੀ ਪਾਰਟੀ ਵੱਲੋਂ ਸੂਬਾ ਪੱਧਰੀ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਮੰਤਰੀਆਂ ਅਤੇ ਵਿਧਾਇਕਾਂ ਨੇ 1,000 ਤੋਂ ਵੱਧ ਪਿੰਡਾਂ ਤੇ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ।

ਕੈਬਨਿਟ ਮੰਤਰੀਆਂ ਵੱਲੋਂ ਗਿਣਾਈਆਂ ਪ੍ਰਮੁੱਖ ਪ੍ਰਾਪਤੀਆਂ:

ਬਿਜਲੀ ਤੇ ਸਿੱਖਿਆ : ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ 90% ਘਰਾਂ ਨੂੰ ਜ਼ੀਰੋ ਬਿੱਲ ਮਿਲ ਰਹੇ ਹਨ। ਸਿੱਖਿਆ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੇਸ਼ ਵਿੱਚ ਨੰਬਰ 1 ਅਤੇ ਅਧਿਆਪਕਾਂ ਦੀ ਪਾਰਦਰਸ਼ੀ ਭਰਤੀ ਨੂੰ ਵੱਡੀ ਉਪਲਬਧਤਾ ਦੱਸਿਆ।

ਸਿਹਤ ਸੇਵਾਵਾਂ : ਹਰਭਜਨ ਸਿੰਘ ਈਟੀਓ ਅਨੁਸਾਰ 985 ਆਮ ਆਦਮੀ ਕਲੀਨਿਕਾਂ ਰਾਹੀਂ 5 ਕਰੋੜ ਲੋਕਾਂ ਨੇ ਮੁਫ਼ਤ ਇਲਾਜ ਕਰਵਾਇਆ ਹੈ ਅਤੇ ਹਰ ਪਰਿਵਾਰ ਨੂੰ 10 ਲੱਖ ਦਾ ਸਿਹਤ ਬੀਮਾ ਯਕੀਨੀ ਬਣਾਇਆ ਗਿਆ ਹੈ।

ਔਰਤਾਂ ਤੇ ਬਜ਼ੁਰਗ : ਡਾ. ਬਲਜੀਤ ਕੌਰ ਨੇ ‘ਮਾਵਾਂ-ਭੈਣਾਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ 1000 ਤੋਂ 1500 ਰੁਪਏ ਮਹੀਨਾਵਾਰ ਸਹਾਇਤਾ ਦੇਣ ਦਾ ਜ਼ਿਕਰ ਕੀਤਾ। ਬਰਿੰਦਰ ਕੁਮਾਰ ਗੋਇਲ ਨੇ ਮੁਫ਼ਤ ਤੀਰਥ ਯਾਤਰਾ ਅਤੇ ਸ਼ਹੀਦਾਂ ਦੇ ਪਰਿਵਾਰਾਂ ਲਈ 1 ਕਰੋੜ ਦੀ ਸਨਮਾਨ ਰਾਸ਼ੀ ਬਾਰੇ ਦੱਸਿਆ।

ਰੁਜ਼ਗਾਰ ਤੇ ਸੁਰੱਖਿਆ : ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 65,000 ਸਰਕਾਰੀ ਨੌਕਰੀਆਂ ਮੈਰਿਟ ‘ਤੇ ਦਿੱਤੀਆਂ ਗਈਆਂ ਹਨ ਅਤੇ 92,000 ਨਸ਼ਾ ਤਸਕਰ ਜੇਲ੍ਹਾਂ ਵਿੱਚ ਡੱਕੇ ਹਨ। ਰੋਡ ਸੇਫਟੀ ਫੋਰਸ ਨਾਲ ਮੌਤਾਂ ਵਿੱਚ 50% ਕਮੀ ਆਈ ਹੈ।

ਕਿਸਾਨੀ ਭਲਾਈ : ਮੋਹਿੰਦਰ ਭਗਤ ਨੇ ਦੱਸਿਆ ਕਿ ਕਿਸਾਨਾਂ ਨੂੰ ਦਿਨ ਵੇਲੇ ਮੁਫ਼ਤ ਬਿਜਲੀ ਅਤੇ ਨਹਿਰੀ ਪਾਣੀ ਖੇਤਾਂ ਦੇ ਆਖਰੀ ਸਿਰੇ ਤੱਕ ਪਹੁੰਚਾਇਆ ਗਿਆ ਹੈ।

ਇਸ ਮੁਹਿੰਮ ਦੌਰਾਨ ਮੰਤਰੀਆਂ ਨੇ ਦਾਅਵਾ ਕੀਤਾ ਕਿ 40,000 ਕਿਲੋਮੀਟਰ ਸੜਕਾਂ ਅਤੇ ਹਜ਼ਾਰਾਂ ਖੇਡ ਮੈਦਾਨ ਬਣਾ ਕੇ ਸੂਬੇ ਨੂੰ ਮੁੜ “ਰੰਗਲਾ ਪੰਜਾਬ” ਬਣਾਉਣ ਦਾ ਸੁਪਨਾ ਹਕੀਕਤ ਵਿੱਚ ਬਦਲ ਰਿਹਾ ਹੈ।

Read More : ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹੈ : ਸੰਜੀਵ ਅਰੋੜਾ

Leave a Reply

Your email address will not be published. Required fields are marked *