ਚੰਡੀਗੜ੍ਹ,15 ਅਕਤੂਬਰ : ਹਰਿਆਣਾ ਦੇ ਏਡੀਜੀਪੀ ਆਈਪੀਐਸ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਨੂੰ ਲੈ ਕੇ ਹੋਏ ਕਾਫ਼ੀ ਵਿਵਾਦ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਆਖਰਕਾਰ ਪੋਸਟਮਾਰਟਮ ਲਈ ਸਹਿਮਤ ਹੋ ਗਿਆ ਹੈ।
ਹਰਿਆਣਾ ਦੇ ਏਡੀਜੀਪੀ ਵਾਈ. ਪੂਰਨ ਕੁਮਾਰ ਨੇ 9 ਦਿਨ ਪਹਿਲਾਂ ਖੁਦਕੁਸ਼ੀ ਕਰ ਲਈ ਸੀ। ਪਰਿਵਾਰ ਨੇ ਕਾਰਵਾਈ ਦੀ ਮੰਗ ਕਰਦੇ ਹੋਏ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਉਦੋਂ ਤੋਂ ਸਰਕਾਰ ਅਤੇ ਪ੍ਰਸ਼ਾਸਨ ਪਰਿਵਾਰ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਚੰਡੀਗੜ੍ਹ ਦੀ ਐੱਸ.ਐੱਸ.ਪੀ. ਕੰਵਰਦੀਪ ਕੌਰ ਸੈਕਟਰ 24 ਵਿਚ ਅਮਾਨਿਤ ਪੀ. ਕੁਮਾਰ ਨੂੰ ਮਿਲਣ ਗਈ ਹੈ।
ਪੂਰਨ ਕੁਮਾਰ ਦੇ ਪਰਿਵਾਰ ਦੇ ਨਜ਼ਦੀਕੀ ਸੂਤਰ ਨੇ ਦੱਸਿਆ ਕਿ ਪੋਸਟਮਾਰਟਮ ਲਈ ਸਹਿਮਤੀ ਬਣ ਗਈ ਹੈ। ਪੋਸਟਮਾਰਟਮ ਤੋਂ ਬਾਅਦ ਅੱਜ ਅੰਤਿਮ ਸੰਸਕਾਰ ਸ਼ਾਮ 4:30 ਵਜੇ ਸੈਕਟਰ 25 ਵਿੱਚ ਹੋਵੇਗਾ। ਪੁਲਿਸ ਦੀਆਂ ਕੋਸ਼ਿਸ਼ਾਂ ਅਸਫਲ ਰਹਿਣ ਤੋਂ ਬਾਅਦ ਅਦਾਲਤ ਨੇ ਦਖਲ ਦਿੱਤਾ।
Read More : ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਵਿਧਾਨ ਸਭਾ ਦੇ ਸੈਕਟਰੀ ਨੂੰ ਲਿਖਿਆ ਪੱਤਰ