ਕੁਝ ਥਾਵਾਂ ‘ਤੇ ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 22 ਦਸੰਬਰ : ਜੰਮੂ-ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵੱਲ ਠੰਢੀਆਂ ਹਵਾਵਾਂ ਚੱਲ਼ ਰਹੀਆਂ ਹਨ। ਇਸ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਪੰਜ ਦਿਨਾਂ ਤੱਕ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪਵੇਗਾ।
ਮੌਸਮ ਵਿਭਾਗ ਨੇ 27 ਦਸੰਬਰ ਤੱਕ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਲੁਧਿਆਣਾ ਵਿੱਚ ਕੱਲ੍ਹ ਠੰਢਾ ਦਿਨ ਦਰਜ ਕੀਤਾ ਗਿਆ, ਜਦੋਂ ਕਿ ਬਠਿੰਡਾ, ਅੰਮ੍ਰਿਤਸਰ, ਹਲਵਾਰਾ ਅਤੇ ਗੁਰਦਾਸਪੁਰ ਵਿੱਚ ਸੰਘਣੀ ਧੁੰਦ ਦਰਜ ਕੀਤੀ ਗਈ।
ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਕਾਰਨ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਵਧ ਗਿਆ। ਇਹ ਆਮ ਨਾਲੋਂ 4.6 ਡਿਗਰੀ ਵੱਧ ਹੈ।
Read More : ਪਾਕਿਸਤਾਨ ਨੇ ਦੂਜੀ ਵਾਰ ਅੰਡਰ-19 ਏਸ਼ੀਆ ਕੱਪ ਜਿੱਤਿਆ
