ਮਾਨਸਾ, 29 ਜੁਲਾਈ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਨਜ਼ਦੀਕੀ ਪਿੰਡ ਨਰਿੰਦਰਪੁਰਾ ਵਿਖੇ ਨਾਜਾਇਜ਼ ਕਬਜ਼ਿਆਂ ਤੇ ਪ੍ਰਸ਼ਾਸਨ ਦਾ ਪੀਲਾ ਪੰਜਾ ਚੱਲਣ ਦੀ ਹਰ ਪਾਸੇ ਭਾਰੀ ਪ੍ਰਸ਼ੰਸਾ ਹੋ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਐੱਸ.ਪੀ. ਡੀ. ਮਨਮੋਹਨ ਸਿੰਘ ਔਲਖ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਅੱਜ ਮਾਨਸਾ ਦੇ ਪਿੰਡ ਨਰਿੰਦਰਪੁਰਾ ਵਿਖੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ।
ਉਨ੍ਹਾਂ ਕਿਹਾ ਕਿ ਇਸ ਪੰਚਾਇਤੀ ਜ਼ਮੀਨ ਦਾ ਬੀ.ਡੀ.ਪੀ.ਓ. ਦਫਤਰ ਮਾਨਸਾ ਵਿਖੇ ਨਾਜਾਇਜ਼ ਕਬਜ਼ੇ ਨੂੰ ਹਟਾਉਣ ਲਈ ਚੱਲ ਰਹੇ ਕੇਸ ਦਾ ਨਿਪਟਾਰਾ ਹੋਣ ਤੋਂ ਬਾਅਦ ਅੱਜ ਮਾਨਸਾ ਪੁਲਸ ਵੱਲੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾ ਦਿੱਤਾ ਗਿਆ ਹੈ, ਉੱਥੇ ਹੀ ਕਬਜ਼ਾਕਾਰੀਆਂ ਵੱਲੋਂ ਮਾਨਸਾ ਪੁਲਸ ਪ੍ਰਸ਼ਾਸਨ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਮਾਨਸਾ ਪੁਲਸ ਵੱਲੋਂ ਪਿੰਡ ਵਿਚ ਵਿਕ ਰਹੇ ਨਸ਼ੇ ਨੂੰ ਤਾਂ ਠੱਲ ਨਹੀਂ ਪਾਈ ਜਾਂਦੀ, ਬਲਕਿ ਨਸ਼ੇ ਦੇ ਨਾਂ ’ਤੇ ਸਾਡੇ ਗਰੀਬ ਲੋਕਾਂ ਦੇ ਘਰ ਢਾਹ ਦਿੱਤੇ ਗਏ ਹਨ।
Read More : ਭਿਆਨਕ ਹਾਦਸਾ, 18 ਕਾਵੜੀਆਂ ਦੀ ਮੌਤ
