ਕਿਹਾ-ਹੁਣ ਸਾਰੀ ਮਨੁੱਖਤਾ ਦੀ ਸਾਂਝੀ ਵਿਰਾਸਤ ਬਣਿਆ ਯੋਗਾ
ਦੇਹਰਾਦੂਨ , 21 ਜੂਨ : ਸ਼ਨੀਵਾਰ ਨੂੰ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਹਰਾਦੂਨ ਵਿਖੇ ਪੁਲਿਸ ਲਾਈਨ ਵਿਖੇ ਇਕ ਸਮੂਹਿਕ ਯੋਗ ਸਮਾਰੋਹ਼ ਵਿਚ ਲਿਆ ਹਿੱਸਾ ਅਤੇ ਕਿਹਾ ਕਿ ਯੋਗ ਇਕ ਸਿਹਤਮੰਦ ਜੀਵਨ ਜਿਊਣ ਦੀ ਕਲਾ ਹੈ, ਜਿਸ ਨੂੰ ਅਪਣਾਉਣ ਨਾਲ ਮਨੁੱਖ ਦੇ ਸਰੀਰ, ਮਨ ਅਤੇ ਸਮੁੱਚੀ ਸ਼ਖ਼ਸੀਅਤ ਨੂੰ ਲਾਭ ਹੁੰਦਾ ਹੈ।’
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਯੋਗ ਨੂੰ ਭਾਰਤ ਦੀ ਨਰਮ ਸ਼ਕਤੀ ਦੀ ਇਕ ਮਹਾਨ ਉਦਾਹਰਣ ਦੱਸਿਆ ਅਤੇ ਕਿਹਾ ਕਿ ਯੋਗ ਹੁਣ ਸਾਰੀ ਮਨੁੱਖਤਾ ਦੀ ਸਾਂਝੀ ਵਿਰਾਸਤ ਬਣ ਗਿਆ ਹੈ। ਰਾਸ਼ਟਰਪਤੀ ਨੇ ਕਿਹਾ ਕਿ ਜਦੋਂ ਤੋਂ ਸੰਯੁਕਤ ਰਾਸ਼ਟਰ ਨੇ 2015 ਵਿਚ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ (IDY) ਵਜੋਂ ਮਨਾਉਣ ਦੇ ਭਾਰਤ ਦੇ ਪ੍ਰਸਤਾਵ ਨੂੰ ਅਪਣਾਇਆ ਹੈ, ਦੁਨੀਆ ਭਰ ਦੇ ਜ਼ਿਆਦਾਤਰ ਦੇਸ਼ਾਂ ਨੇ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਇਆ ਹੈ ਅਤੇ ਇਸ ਤੋਂ ਲਾਭ ਉਠਾ ਰਹੇ ਹਨ। ਉਨ੍ਹਾਂ ਕਿਹਾ ਰਿ ਇਹ ਹੁਣ ਸਾਰੀ ਮਨੁੱਖਤਾ ਦੀ ਸਾਂਝੀ ਵਿਰਾਸਤ ਬਣ ਗਿਆ ਹੈ।”
ਯੋਗ ਦੀ ਵਧਦੀ ਅੰਤਰਰਾਸ਼ਟਰੀ ਪ੍ਰਸਿੱਧੀ ਦੀ ਉਦਾਹਰਣ ਦਿੰਦੇ ਹੋਏ ਉਨ੍ਹਾਂ ਨੇ ਕੁਵੈਤੀ ਯੋਗ ਅਭਿਆਸੀ ਸ਼ੇਖਾ ਸ਼ੇਖਾ ਅਲੀ ਅਲ-ਜਾਬਰ ਅਲ ਸਬਾਹ ਦਾ ਜ਼ਿਕਰ ਕੀਤਾ, ਜਿਨ੍ਹਾਂ ਨੂੰ ਭਾਰਤ ਸਰਕਾਰ ਦੁਆਰਾ ਯੋਗ ਨੂੰ ਉਤਸ਼ਾਹਿਤ ਕਰਨ ਅਤੇ ਇਸ ਰਾਹੀਂ ਸੱਭਿਆਚਾਰਾਂ ਨੂੰ ਜੋੜਨ ਲਈ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।
ਉਨ੍ਹਾਂ ਸਾਰਿਆਂ ਨੂੰ ਮਾਨਸਿਕ ਅਤੇ ਸਰੀਰਕ ਸਿਹਤ ਲਈ ਇਸਨੂੰ ਰੋਜ਼ਾਨਾ ਅਭਿਆਸ ਵਜੋਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਯੋਗਾ ਜੀਵਨ ਸ਼ੈਲੀ ਦੀਆਂ ਬਿਮਾਰੀਆਂ ਨੂੰ ਰੋਕਣ, ਪ੍ਰਤੀਰੋਧਕ ਸ਼ਕਤੀ ਵਧਾਉਣ ਅਤੇ ਮਨ, ਸਰੀਰ ਅਤੇ ਆਤਮਾ ਨੂੰ ਜੋੜਨ ਵਿੱਚ ਪ੍ਰਭਾਵਸ਼ਾਲੀ ਹੈ।
ਮੁਰਮੂ ਨੇ ਸ਼ਨੀਵਾਰ ਨੂੰ ਉਤਰਾਖੰਡ ਦੀ ਆਪਣੀ ਤਿੰਨ ਦਿਨਾਂ ਫੇਰੀ ਦੀ ਸਮਾਪਤੀ ਕੀਤੀ। ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਵੀ ਇਸ ਸਮਾਗਮ ਵਿਚ ਸ਼ਿਰਕਤ ਕੀਤੀ।
ਰਾਜਪਾਲ ਨੇ ਕਿਹਾ ਕਿ ਯੋਗਾ ਭਾਰਤ ਦੁਆਰਾ ਦੁਨੀਆ ਨੂੰ ਦਿੱਤਾ ਗਿਆ ਇਕ ਅਨਮੋਲ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਭਾਰਤ ਪਹਿਲਾਂ ਹੀ ਯੋਗ ਦੇ ਖੇਤਰ ਵਿਚ ‘ਵਿਸ਼ਵ ਗੁਰੂ’ ਵਜੋਂ ਆਪਣੀ ਭੂਮਿਕਾ ਨਿਭਾ ਰਿਹਾ ਹੈ। ਰਾਜ ਦੇ ਕੈਬਨਿਟ ਮੰਤਰੀ ਸੁਬੋਧ ਉਨਿਆਲ ਵੀ ਇਸ ਸਮਾਗਮ ਵਿੱਚ ਮੌਜੂਦ ਸਨ, ਜਿੱਥੇ ਵੱਡੀ ਗਿਣਤੀ ਵਿੱਚ ਵੱਖ-ਵੱਖ ਖੇਤਰਾਂ ਦੇ ਲੋਕਾਂ ਨੇ ਯੋਗ ਆਸਣ ਕੀਤੇ।
Read More : ਕੇਂਦਰੀ ਜੇਲ ਵਿਚ 23 ਸਾਲਾ ਕੈਦੀ ਦੀ ਹੋਈ ਮੌਤ