ਬਟਾਲਾ, 1 ਜੁਲਾਈ :-ਅੱਜ ਸਵੇਰੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।
ਇਸ ਸਬੰਧੀ ਰੇਲਵੇ ਪੁਲਸ ਚੌਕੀ ਬਟਾਲਾ ਦੇ ਇੰਚਾਰਜ ਐੱਸ. ਆਈ. ਗੁਰਨਾਮ ਸਿੰਘ, ਏ. ਐੱਸ. ਆਈ. ਸਫੀ ਮਸੀਹ ਨੇ ਦੱਸਿਆ ਕਿ ਬੰਟੀ ਪੁੱਤਰ ਕਰਤਾਰ ਵਾਸੀ ਗਾਂਧੀ ਕੈਂਪ ਬਟਾਲਾ, ਜੋ ਕਿ ਕਾਲਾਨੰਗਲ ਕੋਲ ਇਕ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ।
ਉਕਤ ਰੇਲਵੇ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਇਸਦੇ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ 194 ਬੀ. ਐੱਨ. ਐੱਸ. ਐੱਸ. ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
Read More : ਕੇਦਰੀ ਜੇਲ ’ਚ ਮੁਲਾਜ਼ਮਾਂ ਨਾਲ ਉਲਝੇ ਹਵਾਲਾਤੀ