accident

ਕਾਲਜ ’ਚ ਦਾਖਲਾ ਲੈਣ ਜਾ ਰਹੇ ਨੌਜਵਾਨ ਦੀ ਹਾਦਸੇ ਵਿਚ ਮੌਤ

ਪਰਿਵਾਰਕ ਮੈਂਬਰਾਂ ਨੇ ਸੜਕ ਕੀਤੀ ਜਾਮ

ਪਠਾਨਕੋਟ, 4 ਅਗਸਤ : ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਨਰੋਟ ਪੁਲ ਨੇੜੇ ਸ਼ਨੀਵਾਰ ਸਵੇਰੇ ਸੜਕ ਹਾਦਸੇ ’ਚ 19 ਸਾਲਾ ਨੌਜਵਾਨ, ਜੋ ਕਿ ਕਾਲਜ ’ਚ ਦਾਖਲਾ ਲੈਣ ਜਾ ਰਿਹਾ ਸੀ, ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਵੀਰਾਜ ਉਰਫ ਅੰਕੁਸ਼ ਵਾਜੋ ਵਾਸੀ ਚੱਕ ਧਾਰੀਵਾਲ ਪਠਾਨਕੋਟ ਵਜੋਂ ਹੋਈ। ਅਵੀਰਾਜ ਅਮਨ ਭੱਲਾ ਇੰਸਟੀਚਿਊਟ, ਕੋਟਲੀ ’ਚ ਬੀ. ਟੈਕ. ’ਚ ਦਾਖਲਾ ਲੈਣ ਜਾ ਰਿਹਾ ਸੀ ਅਤੇ ਇਹ ਉਸ ਦਾ ਕਾਲਜ ਦਾ ਪਹਿਲਾ ਦਿਨ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

ਘਟਨਾ ਵਾਲੀ ਜਗ੍ਹਾ ’ਤੇ ਮੌਜੂਦ ਲੋਕਾਂ ਮੁਤਾਬਕ ਜਦ ਨੌਜਵਾਨ ਨਰੋਟ ਪੁਲ ’ਤੇ ਪਹੁੰਚਿਆ ਤਾਂ ਉਸ ਵੇਲੇ ਇਕ ਵੀ. ਆਈ. ਪੀ. ਕਾਫਿਲਾ ਅੰਮ੍ਰਿਤਸਰ ਵੱਲੋਂ ਆ ਕੇ ਯੂ-ਟਰਨ ਲੈ ਰਿਹਾ ਸੀ, ਜਿਸ ਦੌਰਾਨ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸ ਦੀ ਮੋਟਰਸਾਈਕਲ ਨੂੰ ਟੱਕਰ ਮਾਰੀ। ਟੱਕਰ ਇੰਨੀ ਭਿਆਨਕ ਸੀ ਕਿ ਅਵੀਰਾਜ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਇਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਖਬਰ ਮਿਲਣ ’ਤੇ ਅਵੀਰਾਜ ਦੇ ਮਾਤਾ-ਪਿਤਾ, ਰਿਸ਼ਤੇਦਾਰਾਂ ਅਤੇ ਪਿੰਡਵਾਸੀਆਂ ਨੇ ਨਰੋਟ ਪੁਲ ’ਤੇ ਧਰਨਾ ਲਾ ਕੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਵਿਰੋਧ ਕਰ ਰਹੇ ਲੋਕਾਂ ਨੇ ਪ੍ਰਸ਼ਾਸਨ ਅਤੇ ਵੀ. ਆਈ. ਪੀ. ਕਾਫਲੇ ਨੂੰ ਲੈ ਕੇ ਗੁੱਸਾ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਦੀ ਉਲੰਘਣਾ ਹੋ ਰਹੀ ਹੈ। ਧਰਨੇ ਕਾਰਨ ਦੋਵੇਂ ਪਾਸੇ ਵਾਹਨਾਂ ਦੀ ਲੰਮੀ ਲਾਈਨਾਂ ਲੱਗ ਗਈਆਂ। ਕਈ ਸਕੂਲ ਬੱਸਾਂ ਅਤੇ ਐਂਬੂਲੈਂਸ ਵੀ ਜਾਮ ’ਚ ਫਸ ਗਈਆਂ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਐੱਸ. ਪੀ. ਮਨੋਜ ਠਾਕੁਰ ਮੌਕੇ ’ਤੇ ਪਹੁੰਚੇ ਅਤੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਜਾਂਚ ਨਿਰਪੱਖ ਹੋਵੇਗੀ ਅਤੇ ਦੋਸ਼ੀਆਂ ’ਤੇ ਕਾਰਵਾਈ ਕੀਤੀ ਜਾਵੇਗੀ। ਐੱਸ. ਪੀ. ਨੇ ਦੱਸਿਆ ਕਿ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਐੱਫ. ਆਈ. ਆਰ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਸਬਰ ਬਣਾਈ ਰੱਖਣ ਅਤੇ ਕਾਨੂੰਨ ਹੱਥ ’ਚ ਨਾ ਲੈਣ ਦੀ ਅਪੀਲ ਕੀਤੀ।

Read More : ‘ਆਪ’ ਆਗੂ ਨੇ ਦਿੱਤਾ ਅਸਤੀਫ਼ਾ

Leave a Reply

Your email address will not be published. Required fields are marked *