ਆਈ. ਐੱਸ. ਆਈ. ਏਜੰਟ ਟਾਈਗਰ ਦੇ ਸੰਪਰਕ ’ਚ
ਅੰਮ੍ਰਿਤਸਰ, 6 ਅਕਤੂਬਰ : ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਦੇ ਏਜੰਟ ਟਾਈਗਰ ਦੇ ਹੁਕਮਾਂ ’ਤੇ ਹੈਂਡ ਗ੍ਰੇਨੇਡ ਅਤੇ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਹਰਪ੍ਰੀਤ ਸਿੰਘ ਹੈਪੀ ਨੂੰ ਥਾਣਾ ਘਰਿੰਡਾ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਸਦੇ ਕਬਜ਼ੇ ਵਿੱਚੋਂ 2 ਹੈਂਡ ਗ੍ਰੇਨੇਡ ਬਰਾਮਦ ਕੀਤੇ ਗਏ ਹਨ।
ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਐੱਸ. ਐੱਸ. ਪੀ. ਦਿਹਾਤੀ ਮਨਿੰਦਰ ਸਿੰਘ ਨੇ ਦੱਸਿਆ ਕਿ ਰਵਿੰਦਰ ਸਿੰਘ ਰਵੀ ਨੂੰ ਹਾਲ ਹੀ ਵਿਚ 2 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਗਏ ਸਨ। ਇਸ ਤੋਂ ਬਾਅਦ ਸੂਚਨਾ ਦੇ ਆਧਾਰ ’ਤੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰੇਨੇਡ ਵੀ ਬਰਾਮਦ ਕੀਤੇ ਗਏ ਸਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਦੇ ਏਜੰਟ ਟਾਈਗਰ ਦੇ ਸੰਪਰਕ ਵਿੱਚ ਸੀ, ਜਿਸ ਦੇ ਨਿਰਦੇਸ਼ਾਂ ’ਤੇ ਉਨ੍ਹਾਂ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਆਉਣ ਵਾਲੇ ਹਥਿਆਰਾਂ ਦੀਆਂ ਖੇਪਾਂ ਨੂੰ ਚੁੱਕਿਆ ਅਤੇ ਫਿਰ ਉਨ੍ਹਾਂ ਨੂੰ ਅੱਗੇ ਸਪਲਾਈ ਕੀਤਾ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Read More : ਪੰਜਾਬੀ ਯੂਨੀਵਰਸਿਟੀ ਦੀ ਖੋਜ ; ਹੁਣ ਪ੍ਰਦੂਸ਼ਿਤ ਮਿੱਟੀ ’ਚ ਉੱਗ ਸਕੇਗੀ ਸ਼ੁੱਧ ਸਰ੍ਹੋਂ