ਲੁਧਿਆਣਾ, 23 ਸਤੰਬਰ : ਜ਼ਿਲਾ ਲੁਧਿਆਣਾ ਵਿਚ ਹਲਕਾ ਸਾਹਨੇਵਾਲ ਦੇ ਨੰਦਪੁਰ ਸੂਏ ਨੇੜੇ ਯੂਥ ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਗਿਆ ਹੈ। ਹਮਲਾਵਰ ਮੋਟਰਸਾਈਕਲ ’ਤੇ ਆਏ ਅਤੇ ਉਨ੍ਹਾਂ ਸ਼ਰਾਬ ਦੇ ਅਹਾਤੇ ਵਿਚ ਬੈਠੇ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ।
ਇਸ ਘਟਨਾ ਤੋਂ ਬਾਅਦ ਖੂਨ ਨਾਲ ਲੱਥਪੱਥ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਦੀ ਪਛਾਣ ਅਮਿਤ ਕੁਮਾਰ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਯੂਥ ਕਾਂਗਰਸੀ ਆਗੂ ਅਨੁਜ ਕੁਮਾਰ ਦਾ ਭਰਾ ਹੈ। ਇਹ ਘਟਨਾ ਸਬੰਧੀ ਸਾਹਨੇਵਾਲ ਥਾਣੇ ਦੇ ਐਸਐਚਓ ਗੁਰਮੁੱਖ ਸਿੰਘ ਦੀ ਅਗਵਾਈ ਹੇਠ ਪੁਲਿਸ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Read More : ਵਿਆਹ ਦੇ ਬੰਧਨ ਵਿਚ ਬੱਝੇ ਵਿਕਰਮਾਦਿੱਤਿਆ ਸਿੰਘ ਅਤੇ ਡਾ. ਅਮਰੀਨ ਕੌਰ