4 ਸਾਲ ਪਹਿਲਾਂ ਵਿਦੇਸ਼ ਗਿਆ ਸੀ ਗੁਰਪ੍ਰੀਤ , ਗੱਡੀ ਹੋਈ ਹਾਦਸੇ ਦਾ ਸ਼ਿਕਾਰ
ਮਲੋਟ, 5 ਦਸੰਬਰ : ਕੈਨੇਡਾ ਤੋਂ ਇਕ ਮੰਦਭਾਗੀ ਖਬਰ ਆਈ, ਜਿਥੇ ਲੰਬੀ ਹਲਕੇ ਦੇ ਪਿੰਡ ਵੜਿੰਗਖੇੜਾ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।
ਇਸ ਸਬੰਧੀ ਮ੍ਰਿਤਕ ਦੇ ਪਿਤਾ ਜਸਕਰਨ ਸਿੰਘ ਅਤੇ ਰਿਸ਼ਤੇਦਾਰ ਗਗਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਗੁਰਪ੍ਰੀਤ ਸਿੰਘ 4 ਸਾਲ ਪਹਿਲਾਂ ਕੈਨੇਡਾ ਗਿਆ ਸੀ। ਅੱਜ-ਕੱਲ ਉਹ ਵਰਕ ਪਰਮਿਟ ’ਤੇ ਰਹਿ ਰਿਹਾ ਸੀ। ਉਹ ਟੈਕਸੀ ਚਲਾਉਣ ਦਾ ਕੰਮ ਕਰਦਾ ਸੀ। ਕੱਲ ਉਸ ਦੀ ਗੱਡੀ ਕਿਸੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਰ ਕੇ ਉਸ ਦੀ ਮੌਕੇੇ ’ਤੇ ਮੌਤ ਹੋ ਗਈ।
ਇਸ ਘਟਨਾ ਨਾਲ ਪਰਿਵਾਰ ਅਤੇ ਇਲਾਕੇ ’ਚ ਸੋਗ ਦਾ ਮਹੌਲ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਖੁਦ ਉਸ ਦੀਆਂ ਅੰਤਿਮ ਰਸਮਾਂ ਕਰ ਸਕਣ।
Read More : ਗੈਂਗਸਟਰਾਂ ਨੂੰ ਸਰਪ੍ਰਸਤੀ ਦੇ ਕੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਪੰਜਾਬ ਨੂੰ ਬਦਨਾਮ ਕਰ ਰਹੇ ਵਿਰੋਧੀ : ਬਲਤੇਜ ਪੰਨੂ
